Sunday, August 03, 2025
 

ਚੰਡੀਗੜ੍ਹ / ਮੋਹਾਲੀ

ਹਾਈ ਕੋਰਟ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਨਿਯੁਕਤੀ ਦੀ ਤਰੀਕ ਤੋਂ ਮਿਲੇਗਾ ਪੂਰੀ ਤਨਖ਼ਾਹ ਦਾ ਲਾਭ

February 22, 2023 09:32 PM

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਇਕ ਅਹਿਮ ਹੁਕਮ ’ਚ ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੇ ਪ੍ਰੋਬੇਸ਼ਨ ਪੀਰੀਅਡ ਨੂੰ ਸੇਵਾ ’ਚ ਸ਼ਾਮਿਲ ਕਰ ਕੇ ਇਸ ਦਾ ਬਕਾਇਆ ਤਿੰਨ ਮਹੀਨਿਆਂ ’ਚ ਦੇਣ ਦੇ ਹੁਕਮ ਦਿੱਤੇ ਹਨ।

ਜਸਟਿਸ ਐੱਮਐੱਸ ਰਾਮਚੰਦਰ ਰਾਓ ਤੇ ਜਸਟਿਸ ਸੁਖਵਿੰਦਰ ਕੌਰ ਦੇ ਬੈਂਚ ਨੇ ਆਪਣੇ ਫ਼ੈਸਲੇ ’ਚ ਕਿਹਾ ਕਿ ਪੰਜਾਬ ਸਰਕਾਰ ਦੇ 15 ਜਨਵਰੀ 2015 ਨੂੰ ਜਾਰੀ ਉਸ ਨੋਟਫਿਕੇਸ਼ਨ ਨੂੰ ਹਾਈ ਕੋਰਟ ਪਹਿਲਾਂ ਹੀ ਰੱਦ ਕਰ ਚੁੱਕਾ ਹੈ, ਜਿਸ ਤਹਿਤ ਪ੍ਰੋਬੇਸ਼ਨ ਦੌਰਾਨ ਅਸਾਮੀ ਲਈ ਤੈਅ ਤਨਖ਼ਾਹ, ਸਾਲਾਨਾ ਵਾਧਾ ਤੇ ਹੋਰ ਕੋਈ ਵੀ ਭੱਤਾ ਨਾ ਦਿੱਤੇ ਜਾਣ ਤੇ ਇਸ ਦੌਰਾਨ ਸਿਰਫ਼ ਬੇਸਿਕ ਸੈਲਰੀ ਦਿੱਤਾ ਜਾਣਾ ਤੈਅ ਕੀਤਾ ਗਿਆ ਸੀ।

ਹਾਈ ਕੋਰਟ ਨੇ ਪ੍ਰੋਬੇਸ਼ਨ ਪੀਰੀਅਡ ਨੂੰ ਸੇਵਾ ’ਚ ਸ਼ਾਮਿਲ ਕਰਨ ਦੇ ਹੁਕਮ ਤਾਂ ਦੇ ਦਿੱਤੇ ਸਨ ਪਰ ਇਸ ਦੌਰਾਨ ਦਾ ਏਰੀਅਰ ਦੇਣ ਦੇ ਹੁਕਮ ਨਹੀਂ ਦਿੱਤੇ ਸਨ। ਹੁਣ ਹਾਈ ਕੋਰਟ ਨੇ ਪ੍ਰੋਬੇਸ਼ਨ ਪੀਰੀਅਡ ਦਾ ਏਰੀਅਰ ਤਿੰਨ ਮਹੀਨਿਆਂ ’ਚ ਦੇਣ ਦੇ ਸਰਕਾਰ ਨੂੰ ਹੁਕਮ ਦੇ ਦਿੱਤੇ ਹਨ। ਪੰਜਾਬ ਸਰਕਾਰ ਨੇ ਨਵੇਂ ਚੁਣੇ ਗਏ ਮੁਲਾਜ਼ਮਾਂ ਨੂੰ ਤਿੰਨ ਸਾਲ ਤੱਕ ਪ੍ਰੋਬੇਸ਼ਨ ’ਤੇ ਰੱਖਣ ਦਾ ਫ਼ੈਸਲਾ ਲਿਆ ਸੀ।

ਇਸ ਦੌਰਾਨ ਉਨ੍ਹਾਂ ਨੂੰ ਸਿਰਫ਼ ਮੂਲ ਤਨਖ਼ਾਹ ਦੇਣ ਦੀ ਮੱਦ ਰੱਖੀ ਗਈ ਸੀ। ਇਸ ਤਨਖ਼ਾਹ ’ਚ ਡੀਏ, ਸਪੈਸ਼ਲ ਪੇਅ, ਤਨਖ਼ਾਹ ਵਾਧਾ ਤੇ ਹੋਰ ਲਾਭਾਂ ਤੋਂ ਮੁਲਾਜਮਾਂ ਨੂੰ ਵਾਂਝੇ ਰੱਖਿਆ ਜਾਂਦਾ ਸੀ। ਤਿੰਨ ਸਾਲ ਤੋਂ ਬਾਅਦ ਸਥਾਈ ਨਿਯੁਕਤੀ ਦੀ ਤਰੀਕ ਤੋਂ ਸੇਵਾ ਦੀ ਗਿਣਤੀ ਕੀਤੀ ਜਾਂਦੀ ਸੀ ਤੇ ਇਨ੍ਹਾਂ ਤਿੰਨ ਸਾਲਾਂ ਦੇ ਸਮੇਂ ਨੂੰ ਤਨਖ਼ਾਹ ਦੀ ਗਿਣਤੀ ’ਚ ਨਹੀਂ ਜੋੜਿਆ ਜਾਂਦਾ ਸੀ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

 
 
 
 
Subscribe