Thursday, May 01, 2025
 

ਪੰਜਾਬ

ਤੇਜ਼ ਰਫਤਾਰ ਪਿਕਅੱਪ ਨੇ ਮਾਰੀ ਬਜ਼ੁਰਗ ਨੂੰ ਟੱਕਰ, ਮੌਤ

February 24, 2023 09:07 AM

ਮੋਗਾ : ਤੇਜ਼ ਰਫਤਾਰ ਕਾਰਨ ਅਨੇਕਾਂ ਹਾਦਸੇ ਵਾਪਰਦੇ ਹਨ ਜਿਸ ਵਿਚ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸੇ ਤਰ੍ਹਾਂ ਹੀ ਇੱਕ ਹਾਦਸਾ ਮੋਗਾ ਵਿਖੇ ਵਾਪਰਿਆ ਜਿਥੇ ਇੱਕ ਤੇਜ਼ ਰਫਤਾਰ ਪਿਕਅੱਪ ਦੀ ਟੱਕਰ 'ਚ ਇਕ ਬਜ਼ੁਰਗ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸੁਖਜੀਤ ਸਿੰਘ (65) ਵਾਸੀ ਪਿੰਡ ਰਣਸਿੰਘ ਕਲਾਂ ਵਜੋਂ ਹੋਈ ਹੈ। ਉਧਰ ਹਾਦਸੇ ਤੋਂ ਬਾਅਦ ਚਾਲਕ ਮੌਕੇ 'ਤੇ ਪਿਕਅੱਪ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਬਜ਼ੁਰਗ ਦੇ ਲੜਕੇ ਦੇ ਬਿਆਨਾਂ ’ਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਪਿਕਅੱਪ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਬਜ਼ੁਰਗ ਦੇ ਪੁੱਤਰ ਰਣਜੋਧ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਵੀਰਵਾਰ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ-ਰੇਹੜਾ ’ਤੇ ਮੋਗਾ ਸਬਜ਼ੀ ਮੰਡੀ ’ਚ ਸਬਜ਼ੀ ਖਰੀਦਣ ਗਿਆ ਸੀ। ਸਵੇਰੇ 9 ਵਜੇ ਜਦੋਂ ਸੁਖਜੀਤ ਸਿੰਘ ਰੇਹੜੇ ’ਤੇ ਸਬਜ਼ੀਆਂ ਲੈ ਕੇ ਵਾਪਸ ਪਿੰਡ ਆ ਰਿਹਾ ਸੀ ਤਾਂ ਮੋਗਾ-ਕੋਟਕਪੂਰਾ ਮੁੱਖ ਮਾਰਗ ’ਤੇ ਇੱਕ ਤੇਜ਼ ਰਫ਼ਤਾਰ ਪਿਕਅੱਪ (ਪੀ.ਬੀ.04ਵੀ 2066) ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਪਿੰਡ ਸੰਧੂਆਂ ਵਾਲਾ ਦੇ ਮੋੜ 'ਤੇ ਵਾਪਰਿਆ।

ਰਣਜੋਧ ਸਿੰਘ ਅਨੁਸਾਰ ਤੇਜ਼ ਰਫ਼ਤਾਰ ਪਿਕਅੱਪ ਦੀ ਟੱਕਰ ਕਾਰਨ ਉਸ ਦੇ ਪਿਤਾ ਸੁਖਜੀਤ ਸਿੰਘ ਦਾ ਮੋਟਰਸਾਈਕਲ-ਰੇਹੜਾ ਅੱਗੇ ਜਾ ਰਹੀ ਇੱਕ ਹੋਰ ਕਾਰ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਉਸ ਦੇ ਪਿਤਾ ਸੁਖਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੂਜੇ ਰੇਹੜੇ ’ਤੇ ਬੈਠਾ ਜਗਸੀਰ ਸਿੰਘ ਜ਼ਖ਼ਮੀ ਹੋ ਗਿਆ। ਜਗਸੀਰ ਸਿੰਘ ਮੋਗਾ ਦੇ ਪਿੰਡ ਤਾਰੇਵਾਲਾ ਦਾ ਰਹਿਣ ਵਾਲਾ ਹੈ।

ਪੁਲਿਸ ਨੇ ਸੁਖਜੀਤ ਸਿੰਘ ਦੀ ਲਾਸ਼ ਮੋਗਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe