Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਉੱਤਰ ਪ੍ਰਦੇਸ਼

ਕੋਲਡ ਸਟੋਰ ਦਾ ਬੁਆਇਲਰ ਫਟਣ ਕਾਰਨ ਡਿੱਗਿਆ ਲੈਂਟਰ , ਮਲਬੇ 'ਚ ਫਸੇ ਦੋ ਦਰਜਨ ਤੋਂ ਵੱਧ ਮਜ਼ਦੂਰ

February 25, 2023 08:31 AM

ਉੱਤਰ ਪ੍ਰਦੇਸ਼ : ਮੇਰਠ 'ਚ ਸ਼ੁੱਕਰਵਾਰ ਦੁਪਹਿਰ ਨੂੰ ਵੱਡਾ ਹਾਦਸਾ ਵਾਪਰ ਗਿਆ। ਸਾਬਕਾ ਵਿਧਾਇਕ ਦੇ ਕੋਲਡ ਸਟੋਰ ਦਾ ਬੁਆਇਲਰ ਫਟ ਗਿਆ ਜਿਸ ਕਾਰਨ ਲੈਂਟਰ ਹੇਠਾਂ ਡਿੱਗ ਗਿਆ। ਇਸ ਦੇ ਹੇਠਾਂ 27 ਮਜ਼ਦੂਰ ਦੱਬ ਗਏ ਜਦਕਿ 7 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਕੋਲਡ ਸਟੋਰ ਵਿੱਚ ਅਮੋਨੀਆ ਦਾ ਲੀਕ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਸ ਕਾਰਨ ਕਈ ਮਜ਼ਦੂਰ ਬੇਹੋਸ਼ ਹੋ ਗਏ। 16 ਜ਼ਖਮੀਆਂ ਨੂੰ ਮਲਬੇ 'ਚੋਂ ਕੱਢ ਕੇ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ, ਫਾਇਰ ਬ੍ਰਿਗੇਡ ਅਤੇ ਐਨਡੀਆਰਐਫ ਦੀ ਟੀਮ ਨੇ ਦੇਰ ਰਾਤ ਤੱਕ ਬਚਾਅ ਕਾਰਜ ਕੀਤਾ। ਕਮਿਸ਼ਨਰ, ਡੀਐਮ, ਐਸਐਸਪੀ, ਏਡੀਐਮ ਸਿਟੀ ਮੈਜਿਸਟਰੇਟ, ਐਸਡੀਐਮ, ਸੀਐਮਓ ਅਤੇ ਐਸਪੀ ਸਿਟੀ ਮੌਕੇ ’ਤੇ ਪਹੁੰਚੇ। ਇਨ੍ਹਾਂ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸੰਜੀਵ ਬਾਲਿਆਨ, ਸਾਬਕਾ ਵਿਧਾਇਕ ਸੰਗੀਤ ਸੋਮ ਵੀ ਮੌਕੇ 'ਤੇ ਪਹੁੰਚੇ।

ਜਾਣਕਾਰੀ ਅਨੁਸਾਰ ਇਹ ਕੋਲਡ ਸਟੋਰ ਬਸਪਾ ਦੇ ਸਾਬਕਾ ਵਿਧਾਇਕ ਚੰਦਰਵੀਰ ਸਿੰਘ ਦਾ ਦੌਰਾਲਾ 'ਚ ਸ਼ਿਵ ਸ਼ਕਤੀ ਦੇ ਨਾਂ 'ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਕੋਲਡ ਸਟੋਰ ਕਾਫੀ ਸਮੇਂ ਤੋਂ ਬੰਦ ਸੀ ਅਤੇ ਅੱਜ ਹੀ ਕੰਮ ਸ਼ੁਰੂ ਕਰਨ ਲਈ ਜੰਮੂ-ਕਸ਼ਮੀਰ ਤੋਂ ਕਾਮਿਆਂ ਨੂੰ ਬੁਲਾਇਆ ਗਿਆ ਸੀ। ਪੁਲਿਸ ਮੁਤਾਬਕ ਸ਼ੁੱਕਰਵਾਰ ਦੁਪਹਿਰ 2 ਵਜੇ ਕੋਲਡ ਸਟੋਰ 'ਚ ਬਾਇਲਰ ਫਟ ਗਿਆ। ਜਿਸ ਕਾਰਨ ਪੂਰੇ ਕੋਲਡ ਸਟੋਰ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

 

Have something to say? Post your comment

 
 
 
 
 
Subscribe