Friday, May 02, 2025
 

ਸਿਆਸੀ

ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਅਤੇ ਸੈਣੀ ਖ਼ਿਲਾਫ਼ ਚਾਲਾਨ ਪੇਸ਼

February 25, 2023 08:35 AM

ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਕਰੀਬ 7 ਹਜ਼ਾਰ ਪੰਨਿਆਂ ਦਾ ਦੋਸ਼ ਪੱਤਰ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀਨ ਡੀਜੀਪੀ ਸੁਮੇਧ ਸੈਣੀ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸਨ।

ਜਾਂਚ ਟੀਮ ਨੇ ਆਪਣੀ ਪੜਤਾਲ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਵੱਲੋਂ ਰਚੀ ਗਈ ਸਾਜ਼ਿਸ਼ ਨੂੰ ਅੰਜਾਮ ਦੇਣ ਵਿੱਚ ਕਥਿਤ ਵੱਡੀ ਭੂਮਿਕਾ ਨਿਭਾਈ।

ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਆਈ.ਜੀ ਅਮਰ ਸਿੰਘ ਚਾਹਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਉਸ ਵੇਲੇ ਦੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਇਸ ਚਲਾਨ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮਾਂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ। ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏਡੀਜੀਪੀ ਐੱਲ.ਕੇ. ਯਾਦਵ, ਰਾਕੇਸ਼ ਕੁਮਾਰ ਅਗਰਵਾਲ ਅਤੇ ਗੁਲਨੀਤ ਸਿੰਘ ਖੁਰਾਣਾ ਚਲਾਨ ਪੇਸ਼ ਕਰਨ ਲਈ ਆਏ ਪਰੰਤੂ ਉਨ੍ਹਾਂ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ।

ਅਦਾਲਤ ਨੇ ਦੋਸ਼ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਇਸ ਕੇਸ ਵਿੱਚ ਸੁਣਵਾਈ ਦੀ ਅਗਲੀ ਤਰੀਕ 6 ਮਾਰਚ ਨਿਰਧਾਰਿਤ ਕੀਤੀ ਹੈ। ਉਦੋਂ ਤੱਕ ਅਦਾਲਤ ਜਾਂਚ ਟੀਮ ਵੱਲੋਂ ਪੇਸ਼ ਕੀਤੇ ਦਸਤਾਵੇਜ਼ਾਂ ਦੀ ਘੋਖ ਪੜਤਾਲ ਕਰੇਗੀ। 13 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਪਹਿਲੀ ਵਾਰ ਦੋਵੇਂ ਬਾਦਲਾਂ ਖਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਹੋਇਆ ਹੈ।

ਇਸ ਤੋਂ ਪਹਿਲਾਂ ਇਸ ਕਾਂਡ ਦੀ ਜਾਂਚ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਕਰ ਰਹੇ ਸਨ ਪਰੰਤੂ ਉਹ ਬਾਦਲਾਂ ਖਿਲਾਫ਼ ਕੋਈ ਵੀ ਰਿਪੋਰਟ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੇ। ਹਾਈਕੋਰਟ ਨੇ 2021 ਵਿੱਚ ਕੁੰਵਰ ਵਿਜੈ ਪ੍ਰਤਾਪ ਦੀ ਰਿਪੋਰਟ ਨੂੰ ਅਧਾਰਹੀਣ ਮੰਨਦਿਆਂ ਰੱਦ ਕਰ ਦਿੱਤਾ ਸੀ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਨਵੀਂ ਪੜਤਾਲ ਟੀਮ ਬਣਾਉਣ ਦੇ ਆਦੇਸ਼ ਦਿੱਤੇ ਸਨ।

ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਐੱਲ.ਕੇ.ਯਾਦਵ ਵੀ ਅਗਵਾਈ ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਨਵੀਂ ਟੀਮ ਦਾ ਗਠਨ ਕੀਤਾ ਸੀ। ਦੋ ਸਾਲ ਬਾਅਦ ਐੱਲ.ਕੇ.ਯਾਦਵ ਨੇ ਜਾਂਚ ਰਿਪੋਰਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ ਹਾਲਾਂਕਿ ਉਨ੍ਹਾਂ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe