Sunday, August 03, 2025
 

ਚੰਡੀਗੜ੍ਹ / ਮੋਹਾਲੀ

8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

March 03, 2023 07:51 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8, 000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8, 000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਪਿੱਛੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਐਸ.ਏ.ਐਸ.ਨਗਰ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

 
 
 
 
Subscribe