ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਇੱਕ ਬੱਸ ਪਲਟਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ੇਰੇ ਇਲਾਜ ਕੁਝ ਯਾਤਰੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਘਟਨਾ ਦਾ ਖੁਦ ਨੋਟਿਸ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਮਰਨ ਵਾਲੇ ਸਾਰੇ ਯਾਤਰੀ ਬਿਹਾਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।