Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੰਮੂ ਕਸ਼ਮੀਰ

ਮੁਕਾਬਲੇ ਦੌਰਾਨ ਦੋ ਘੁਸਪੈਠੀਏ ਗ੍ਰਿਫਤਾਰ ਤੇ 1 ਢੇਰ

April 10, 2023 09:35 AM

ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਅੱਜ ਸਵੇਰੇ ਕੰਟਰੋਲ ਰੇਖਾ ਨੇੜੇ ਸ਼ਾਹਪੁਰ ਸੈਕਟਰ ਵਿੱਚ ਫੌਜ ਦੇ ਜਵਾਨਾਂ ਨੇ 17 ਕਿਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਅਤੇ ਦੋ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮ੍ਰਿਤਕ ਦੀ ਪਛਾਣ ਸ਼ਰੀਫ ਕੋਹਲੀ (45) ਅਤੇ ਉਸ ਦੇ ਗ੍ਰਿਫਤਾਰ ਸਾਥੀਆਂ ਦੀ ਪਛਾਣ ਸ਼ਕੀਲ ਚੌਧਰੀ (32) ਅਤੇ ਤਾਰਿਕ ਕੋਹਲੀ (40) ਵਜੋਂ ਹੋਈ ਹੈ।

ਇਹ ਤਿੰਨੋਂ ਮਕਬੂਜ਼ਾ ਕਸ਼ਮੀਰ ਦੇ ਚਾਂਜਲ ਪਿੰਡ ਦੇ ਮੈਦਾਨ ਮੁਹੱਲਾ ਦੇ ਰਹਿਣ ਵਾਲੇ ਸਨ। ਮੌਕੇ ਤੋਂ ਤਿੰਨ ਬੈਗਾਂ ਵਿੱਚ ਲੁਕਾਏ 17 ਕਿਲੋ ਨਸ਼ੀਲੇ ਪਦਾਰਥ, ਪਾਕਿਸਤਾਨੀ ਕਰੰਸੀ, ਕੁੱਝ ਦਸਤਾਵੇਜ਼ ਅਤੇ ਖਾਣ-ਪੀਣ ਦੀਆਂ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਜੰਮੂ ਵਿੱਚ ਫੌਜ ਦੇ ਲੋਕ ਸੰਪਰਕ ਅਧਿਕਾਰੀ ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਦੱਸਿਆ ਕਿ ਜਵਾਨਾਂ ਨੇ ਸ਼ਨਿਚਰਵਾਰ ਰਾਤ ਕਰੀਬ 10:15 ਵਜੇ ਐੱਲਓਸੀ ਨੇੜੇ ਤਿੰਨ ਵਿਅਕਤੀਆਂ ਦੀ ਸ਼ੱਕੀ ਗਤੀਵਿਧੀ ਦੇਖੀ। ਉਨ੍ਹਾਂ ਕਿਹਾ, ''ਅੱਧੀ ਰਾਤ ਦੇ ਕਰੀਬ ਤਿੰਨਾਂ ਨੇ ਐੱਲਓਸੀ ਪਾਰ ਕਰ ਕੇ ਘੁਸਪੈਠ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਨਾਂ ਨੇ ਉਨ੍ਹਾਂ 'ਤੇ ਨਜ਼ਰ ਰੱਖੀ ਅਤੇ ਦੋ ਵਜੇ ਦੇ ਕਰੀਬ ਜਿਵੇਂ ਹੀ ਤਿੰਨੋਂ ਸਰਹੱਦੀ ਵਾੜ ਨੇੜੇ ਪਹੁੰਚੇ ਤਾਂ ਜਵਾਨਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ।'' ਅਧਿਕਾਰੀ ਨੇ ਦੱਸਿਆ ਕਿ ਜਵਾਨਾਂ ਨੂੰ ਦੇਖ ਕੇ ਘੁਸਪੈਠੀਏ ਜਦੋਂ ਭੱਜਣ ਲੱਗੇ ਤਾਂ ਸੁਰੱਖਿਆ ਬਲਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਕੀ ਦੋ ਜੰਗਲ ਵਿੱਚ ਭੱਜਣ 'ਚ ਕਾਮਯਾਬ ਹੋ ਗਏ। ਇਸ ਮਗਰੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਉਨ੍ਹਾਂ ਜੰਗਲੀ ਇਲਾਕੇ 'ਚੋਂ ਬਾਕੀ ਦੋ ਘੁਸਪੈਠੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

 

 

 

 

 

 

Have something to say? Post your comment

Subscribe