Saturday, August 02, 2025
 

ਪੰਜਾਬ

ਅੰਮ੍ਰਿਤਪਾਲ ਸਿੰਘ ਨੇ ਕੀਤਾ ਆਤਮ ਸਮਰਪਣ

April 23, 2023 07:50 AM

ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਮੋਗਾ ਦੇ ਪਿੰਡ ਰੋਡੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਨੇ ਆਤਮ ਸਮਰਪਣ ਕੀਤਾ ਹੈ। ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅੰਮ੍ਰਿਤਪਾਲ ਨੂੰ 36 ਦਿਨਾਂ ਬਾਅਦ ਪੁਲਿਸ ਨੇ ਫੜ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਖ਼ਿਲਾਫ਼ ਐੱਨਐੱਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।

 ਪੰਜਾਬ ਪੁਲਿਸ ਨੇ ਟਵੀਟ ਕਰਕੇ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਤੇ ਕੋਈ ਵੀ ਜਾਅਲੀ ਖ਼ਬਰ ਸਾਂਝੀ ਕਰਨ ਤੋਂ ਪਹਿਲਾ ਤਸਦੀਕ ਕਰਨ ਦੀ ਅਪੀਲ ਕੀਤੀ।

 ਇਸ ਖ਼ਬਰ ਬਾਰੇ ਤੁਹਾਡੀ ਕੀ ਰਾਇ ਹੈ? ਕੁਮੈਂਟ ਕਰ ਕੇ ਜ਼ਰੂਰ ਦੱਸੋ

 

 

Have something to say? Post your comment

 
 
 
 
 
Subscribe