Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੰਮੂ ਕਸ਼ਮੀਰ

ਜੰਮੂ-ਕਸ਼ਮੀਰ ਵਿੱਚ BSF ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

June 01, 2023 09:55 AM

ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਸੀਮਾ ਸੁਰੱਖਿਆ ਬਲ ਨੇ ਵੀਰਵਾਰ ਨੂੰ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ। ਇਹ ਘਟਨਾ ਸਾਂਬਾ ਸੈਕਟਰ 'ਚ ਮੰਗੂ ਚੱਕ ਸਰਹੱਦੀ ਚੌਕੀ ਨੇੜੇ ਤੜਕੇ 2.50 ਵਜੇ ਵਾਪਰੀ। BSF ਦੇ ਜਵਾਨਾਂ ਨੇ ਸਾਂਬਾ ਸੈਕਟਰ 'ਚ ਕੌਮਾਂਤਰੀ ਸਰਹੱਦ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।BSF ਅਧਿਕਾਰੀਆਂ ਨੇ ਦੱਸਿਆ ਕਿ ਤੜਕੇ 2:50 ਵਜੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ 'ਤੇ ਮੰਗੂ ਚੱਕ ਚੌਕੀ ਨੇੜੇ ਇਕ ਪਾਕਿਸਤਾਨੀ ਘੁਸਪੈਠੀਏ ਭਾਰਤੀ ਸਰਹੱਦ ਵੱਲ ਵਧ ਰਿਹਾ ਸੀ। BSF ਜਵਾਨਾਂ ਵੱਲੋਂ ਵਾਰ-ਵਾਰ ਰੋਕੇ ਜਾਣ 'ਤੇ ਵੀ ਉਹ ਨਹੀਂ ਰੁਕਿਆ, ਜਿਸ ਤੋਂ ਬਾਅਦ ਉੱਥੇ ਤਾਇਨਾਤ BSF ਦੇ ਚੌਕਸ ਜਵਾਨਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਉਸ ਦੀ ਮੌਤ ਹੋ ਗਈ। ਲਾਸ਼ ਅਜੇ ਵੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪਈ ਹੈ।

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ PRO ਜੰਮੂ BSF ਨੇ ਦੱਸਿਆ ਕਿ BSF ਦੇ ਜਵਾਨਾਂ ਨੇ ਅੱਜ ਤੜਕੇ ਸਾਂਬਾ ਖੇਤਰ ਵਿੱਚ ਇੱਕ ਵਿਅਕਤੀ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਦੇਖਿਆ। ਸੈਨਿਕਾਂ ਨੇ ਉਸ ਨੂੰ ਚੇਤਾਵਨੀ ਦਿੱਤੀ ਪਰ ਘੁਸਪੈਠੀਆ ਸਰਹੱਦੀ ਵਾੜ ਵੱਲ ਵਧਦਾ ਰਿਹਾ। ਇਸ 'ਤੇ ਜਵਾਨਾਂ ਨੇ ਉਸ 'ਤੇ ਗੋਲੀ ਚਲਾ ਕੇ ਉਸ ਨੂੰ ਮਾਰ ਦਿੱਤਾ। ਹੋਰ ਵੇਰਵਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ।¹

 

Have something to say? Post your comment

Subscribe