Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੰਮੂ ਕਸ਼ਮੀਰ

ਜੰਮੂ ਕਸ਼ਮੀਰ ਜਾਣ ਲਈ ਉਡਿਆ ਇੰਡੀਗੋ ਦਾ ਜਹਾਜ਼ ਪਹੁੰਚਿਆ ਪਾਕਿਸਤਾਨ

June 26, 2023 09:32 AM

ਇੰਡੀਗੋ ਫਲਾਈਟ ਦੇ ਪਾਕਿਸਤਾਨੀ ਹਵਾਈ ਖੇਤਰ ਵਿੱਚ ਦੋ ਹਫ਼ਤਿਆਂ ਵਿੱਚ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖ਼ਲ ਹੋਣ ਦੀ ਦੂਜੀ ਘਟਨਾ ਵਾਪਰੀ ਹੈ। ਸ੍ਰੀਨਗਰ ਤੋਂ ਜੰਮੂ ਲਈ ਉਡਾਣ ਭਰਨ ਵਾਲੀ ਇੰਡੀਗੋ ਦੀ ਫਲਾਈਟ ਦੋ ਵਾਰ ਪਾਕਿਸਤਾਨ ਦੀ ਸਰਹੱਦ 'ਚ ਪਹੁੰਚੀ। ਖ਼ਰਾਬ ਮੌਸਮ ਕਾਰਨ ਪਾਕਿਸਤਾਨ ਨੂੰ ਆਪਣਾ ਹਵਾਈ ਖੇਤਰ ਦੇਣਾ ਪਿਆ। ਜਿਸ ਤੋਂ ਬਾਅਦ ਇਸ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਅੰਮ੍ਰਿਤਸਰ 'ਚ ਕਰਨੀ ਪਈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਦੁਪਹਿਰ ਨੂੰ ਵਾਪਰੀ। ਇੰਡੀਗੋ ਦੀ ਫਲਾਈਟ ਨੰਬਰ 6E2124 ਨੇ ਦੁਪਹਿਰ ਕਰੀਬ 3.36 ਵਜੇ ਸ਼੍ਰੀ ਨਗਰ ਤੋਂ ਉਡਾਣ ਭਰੀ। 28 ਮਿੰਟ ਬਾਅਦ, ਖਰਾਬ ਮੌਸਮ ਕਾਰਨ ਫਲਾਈਟ ਜੰਮੂ-ਕਸ਼ਮੀਰ ਦੇ ਕੋਟ ਜੈਮਲ ਰਾਹੀਂ ਪਾਕਿਸਤਾਨ ਵਿੱਚ ਦਾਖਲ ਹੋਈ। ਫਲਾਈਟ ਕਰੀਬ 5 ਮਿੰਟ ਤੱਕ ਪਾਕਿ ਹਵਾਈ ਖੇਤਰ 'ਚ ਰਹੀ ਅਤੇ ਸਿਆਲਕੋਟ ਦੇ ਰਸਤੇ ਜੰਮੂ ਵੱਲ ਰਵਾਨਾ ਹੋਈ।

ਇੱਥੇ ਜੰਮੂ ਵਿੱਚ ਮੌਸਮ ਖਰਾਬ ਹੋਣ ਕਾਰਨ ਇਹ ਫਲਾਈਟ ਉੱਥੇ ਲੈਂਡ ਨਹੀਂ ਕਰ ਸਕੀ। ਜਿਸ ਤੋਂ ਬਾਅਦ ਫਲਾਈਟ ਅੰਮ੍ਰਿਤਸਰ ਲਈ ਰਵਾਨਾ ਹੋਈ। ਪਰ ਸ਼ਾਮ ਕਰੀਬ 4.15 ਵਜੇ ਇਹ ਫਲਾਈਟ ਫਿਰ ਪਾਕਿ ਸਰਹੱਦ ਵਿੱਚ ਦਾਖ਼ਲ ਹੋ ਗਈ। ਜੰਮੂ-ਕਸ਼ਮੀਰ ਦੇ ਕਡਿਆਲ ਕਲਾਂ ਵਿੱਚ ਦਾਖਲ ਹੋਈ ਇਹ ਉਡਾਣ ਸ਼ਾਮ 4.25 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਅਜਨਾਲਾ ਦੇ ਕੱਕੜ ਪਿੰਡ ਨੇੜੇ ਭਾਰਤੀ ਸਰਹੱਦ ‘ਚ ਪਰਤ ਆਈ।ਇਸ ਫਲਾਈਟ ਨੇ ਅੰਮ੍ਰਿਤਸਰ ਏਅਰਪੋਰਟ 'ਤੇ ਉਤਰਨ ਤੋਂ ਪਹਿਲਾਂ ਹੀ 9 ਵਾਰ ਅੰਮ੍ਰਿਤਸਰ ਏਅਰਪੋਰਟ ਦਾ ਚੱਕਰ ਲਗਾਇਆ। ਜਿਸ ਤੋਂ ਬਾਅਦ ਫਲਾਈਟ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਲੈਂਡ ਕਰਨ ਦੀ ਇਜਾਜ਼ਤ ਦਿੱਤੀ ਗਈ।

 

Have something to say? Post your comment

Subscribe