Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੰਮੂ ਕਸ਼ਮੀਰ

ਮੌਸਮ ਦੀ ਖਰਾਬੀ ਕਾਰਨ ਅਮਰਨਾਥ ਯਾਤਰਾ ਤੇ ਕੁਝ ਸਮੇਂ ਲਈ ਲਗਾਈ ਰੋਕ

July 08, 2023 08:55 AM

ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਅੱਜ ਅਮਰਨਾਥ ਯਾਤਰਾ ਆਰਜ਼ੀ ਤੌਰ 'ਤੇ ਮੁਲਤਵੀ ਕਰ ਦਿੱਤੀ ਗਈ ਹੈ। ਇਸੇ ਦੌਰਾਨ ਅਮਰਨਾਥ ਗੁਫ਼ਾ ਵੱਲ ਜਾਂਦੇ ਬਾਲਟਾਲ ਮਾਰਗ 'ਤੇ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ ਰਾਹ ਬੰਦ ਹੋ ਗਿਆ ਹੈ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ, ''ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਕਿਸੇ ਵੀ ਸ਼ਰਧਾਲੂ ਨੂੰ ਅੱਜ ਸਵੇਰ ਤੋਂ ਗੁਫ਼ਾ ਵੱਲ ਜਾਣ ਦੀ ਇਜਾਜ਼ਤ ਨਹੀਂ ਹੈ।'' ਰਾਮਬਨ ਦੇ ਐੱਸਐੱਸਪੀ ਮੋਹਿਤ ਸ਼ਰਮਾ ਅਨੁਸਾਰ ਜ਼ਿਲ੍ਹੇ ਦੇ ਚੰਦੇਰਕੋਟ ਇਲਾਕੇ ਵਿੱਚ ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ, ''ਪਹਿਲਗਾਮ ਖੇਤਰ ਵਿੱਚ ਖ਼ਰਾਬ ਮੌਸਮ ਕਾਰਨ ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ।'' ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਭਾਰੀ ਮੀਂਹ ਕਾਰਨ ਸ਼ਰਧਾਲੂਆਂ ਦੀ ਯਾਤਰਾ ਆਰਜ਼ੀ ਤੌਰ 'ਤੇ ਰੋਕ ਦਿੱਤੀ ਹੈ। ਮੌਸਮ ਠੀਕ ਹੋਣ 'ਤੇ ਯਾਤਰਾ ਮੁੜ ਸ਼ੁਰੂ ਹੋਵੇਗੀ।

 

Have something to say? Post your comment

Subscribe