Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਹਿਮਾਚਲ

ਕੁੱਲੂ 'ਚ ਤੜਕਸਾਰ ਫਟਿਆ ਬੱਦਲ, ਦਰਜਨਾਂ ਘਰ ਰੁੜ੍ਹੇ, ਪ੍ਰਦੇਸ਼ 'ਚ ਹੁਣ ਤੱਕ 44 ਮੌਤਾਂ

July 25, 2023 01:09 PM

ਕੁੱਲੂ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਗਡਸਾ ਘਾਟੀ 'ਚ ਸਵੇਰੇ 4 ਵਜੇ ਬੱਦਲ ਫਟਣ ਨਾਲ ਬਹੁਤ ਤਬਾਹੀ ਮਚੀ। ਇਸ ਨਾਲ ਇਕ ਦਰਜਨ ਤੋਂ ਜ਼ਿਆਦਾ ਘਰ ਨਾਲੇ 'ਚ ਵਹਿ ਗਏ। ਗਡਸਾ ਨਾਲੇ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਸੰਪਰਕ ਮਾਰਗ ਪੂਰੀ ਤਰ੍ਹਾਂ ਨੁਕਸਾਨੇ ਹੋਣ ਕਾਰਨ ਖੇਤਰ ਦੇ ਲੋਕਾਂ ਦਾ ਜ਼ਿਲ੍ਹਾ ਹੈੱਡਕੁਆਰਟਰ ਨਾਲੋਂ ਸੰਪਰਕ ਕੱਟ ਗਿਆ ਹੈ। ਗਡਸਾ ਘਾਟੀ 'ਚ ਵੀ ਭੇਡ ਫਾਰਮ ਨੂੰ ਨੁਕਸਾਨ ਹੋਇਆ ਹੈ। 2 ਪੁਲ ਅਤੇ ਕੁਝ ਮਵੇਸ਼ੀਆਂ ਦੇ ਵੀ ਹੜ੍ਹ 'ਚ ਵਹਿਣ ਦੀ ਸੂਚਨਾ ਹੈ। ਉੱਥੇ ਹੀ ਮੌਸਮ ਵਿਗਿਆਨ ਕੇਂਦਰ ਨੇ ਅਗਲੇ 4 ਦਿਨਾਂ ਦੇ ਤੇਜ਼ ਬਾਰਿਸ਼ ਦਾ ਅਲਰਟ ਦੇ ਰੱਖਿਆ ਹੈ। ਤਾਜ਼ਾ ਬੁਲੇਟਿਨ 'ਚ ਓਰੈਂਜ ਅਲਰਟ ਕੀਤਾ ਗਿਆ ਹੈ। ਇਸ ਦੌਰਾਨ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਅਤੇ ਬੱਦਲ ਫਟਣ ਵਰਗੀਆਂ ਘਟਨਾਵਾਂ ਹੋ ਸਕਦੀਆਂ ਹਨ। 

ਹੁਣ ਤੱਕ ਭਾਰੀ ਮੀਂਹ ਨਾਲ ਜਾਨ ਅਤੇ ਮਾਲ ਦੋਹਾਂ ਦਾ ਰਿਕਾਰਡ ਨੁਕਸਾਨ ਹੋਇਆ ਹੈ। 24 ਜੂਨ ਤੋਂ ਹੁਣ ਤੱਕ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਲਪੇਟ 'ਚ ਆਉਣ ਨਾਲ 44 ਲੋਕਾਂ ਦੀ ਜਾਨ ਜਾ ਚੁੱਕੀ ਹੈ। 42 ਲੋਕਾਂ ਦੀ ਮੌਤ 7 ਤੋਂ 11 ਜੁਲਾਈ ਦਰਮਿਆਨ ਹੋਈ ਭਾਰੀ ਬਾਰਿਸ਼ ਦੌਰਾਨ ਗਈ। ਕੁੱਲੂ ਅਤੇ ਮੰਡੀ ਜ਼ਿਲ੍ਹੇ 'ਚ ਸਭ ਤੋਂ ਜ਼ਿਆਦਾ ਤਬਾਹੀ ਮਚੀ ਹੈ। ਪ੍ਰਦੇਸ਼ 'ਚ 5116 ਕਰੋੜ ਰੁਪਏ ਦੀ ਨਿੱਜੀ ਅਤੇ ਸਰਕਾਰੀ ਜਾਇਦਾਦ ਮੀਂਹ ਦੀ ਭੇਟ ਚੜ੍ਹ ਚੁੱਕੀ ਹੈ।

 

Have something to say? Post your comment

Subscribe