Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਅਮਰੀਕਾ

ਅਮਰੀਕਾ 'ਚ ਗ੍ਰੀਨ ਕਾਰਡ ਉਡੀਕ ਰਹੇ ਲੱਖਾਂ ਭਾਰਤੀਆਂ ਨੂੰ ਝਟਕਾ!

September 07, 2023 11:54 AM

ਅਮਰੀਕਾ 'ਚ ਰਹਿ ਰਹੇ 11 ਲੱਖ ਭਾਰਤੀ ਗ੍ਰੀਨ ਕਾਰਡ ਲੈਣ ਦੀ ਉਡੀਕ ਕਰ ਰਹੇ ਹਨ। ਇਹ ਦਾਅਵਾ ਅਮਰੀਕੀ ਥਿੰਕ ਟੈਂਕ ਕੈਟੋ ਇੰਸਟੀਚਿਊਟ ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਇਸ ਮੁਤਾਬਕ ਅਮਰੀਕਾ 'ਚ ਰੁਜ਼ਗਾਰ ਲਈ ਗ੍ਰੀਨ ਕਾਰਡ ਲਈ ਅਪਲਾਈ ਕਰਨ ਵਾਲੇ ਭਾਰਤੀਆਂ ਦੀ ਗਿਣਤੀ 11 ਲੱਖ ਤੱਕ ਹੈ। ਇਨ੍ਹਾਂ ਵਿੱਚੋਂ 4 ਲੱਖ ਲੋਕ ਅਜਿਹੇ ਹਨ ਜਿਨ੍ਹਾਂ ਦੀ ਗ੍ਰੀਨ ਕਾਰਡ ਮਿਲਣ ਤੱਕ ਮੌਤ ਹੋ ਚੁੱਕੀ ਹੋਵੇਗੀ।ਅਮਰੀਕਾ ਵਿੱਚ ਪਰਵਾਸੀਆਂ ਨੂੰ ਪੱਕੇ ਤੌਰ 'ਤੇ ਰਹਿਣ ਲਈ ਗ੍ਰੀਨ ਕਾਰਡ ਜਾਂ ਪਰਮਾਨੈਂਟ ਰੈਜ਼ੀਡੈਂਟ ਕਾਰਡ ਦਿੱਤਾ ਜਾਂਦਾ ਹੈ। ਅਮਰੀਕਾ ਵਿੱਚ ਰੁਜ਼ਗਾਰ ਆਧਾਰਿਤ ਨਾਗਰਿਕਤਾ ਲਈ 18 ਲੱਖ ਲੋਕਾਂ ਦੀਆਂ ਅਰਜ਼ੀਆਂ ਪੈਂਡਿੰਗ ਹਨ। ਇਨ੍ਹਾਂ 'ਚੋਂ 63 ਫੀਸਦੀ ਯਾਨੀ 11 ਲੱਖ ਭਾਰਤੀਆਂ ਦੀਆਂ ਅਰਜ਼ੀਆਂ ਹਨ।ਗ੍ਰੀਨ ਕਾਰਡ ਨੂੰ ਸਰਕਾਰੀ ਭਾਸ਼ਾ ਵਿੱਚ ਪਰਮਾਨੈਂਟ ਰੈਜ਼ੀਡੈਂਟ ਕਾਰਡ ਕਿਹਾ ਜਾਂਦਾ ਹੈ। ਕਿਸੇ ਨੂੰ ਗ੍ਰੀਨ ਕਾਰਡ ਮਿਲਣ ਦਾ ਮਤਲਬ ਹੈ ਕਿ ਉਹ ਵਿਅਕਤੀ ਉਸ ਥਾਂ 'ਤੇ ਪੱਕੇ ਤੌਰ 'ਤੇ ਰਹਿ ਸਕਦਾ ਹੈ। ਸਾਰੇ ਦੇਸ਼ ਇੱਕ ਨਿਸ਼ਚਿਤ ਸੀਮਾ ਦੇ ਅੰਦਰ ਲੋਕਾਂ ਨੂੰ ਇਹ ਕਾਰਡ ਦਿੰਦੇ ਹਨ।

 

Have something to say? Post your comment

Subscribe