Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਅਮਰੀਕਾ

ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

September 10, 2023 02:05 PM

ਗੁਰਦਾਸਪੁਰ ਦੇ ਪਿੰਡ ਬਹਾਦਰਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਨਾਨਗਰ ਦੇ ਪਿੰਡ ਬਹਾਦਰਪੁਰ ਵਾਸੀ ਜਗਜੋਤ ਸਿੰਘ (30) ਵਜੋਂ ਹੋਈ ਹੈ। ਜੋ ਸਾਲ 2017 ਵਿੱਚ ਬਿਹਤਰ ਭਵਿੱਖ ਦੀ ਤਲਾਸ਼ ਵਿੱਚ ਅਮਰੀਕਾ ਗਿਆ ਸੀ। ਉੱਥੇ ਸੜਕ ਹਾਦਸੇ ਦੌਰਾਨ ਉਸਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ ਅਮਰੀਕਾ ਵਿੱਚ ਡਰਾਈਵਰੀ ਕਰਦਾ ਸੀ। ਇਸ ਮੰਦਭਾਗੀ ਘਟਨਾ ਬਾਰੇ ਉਨ੍ਹਾਂ ਨੂੰ ਬੀਤੇ ਕੱਲ੍ਹ ਅਮਰੀਕਾ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ।ਪਰਿਵਾਰਕ ਮੈਂਬਰਾਂ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ, 2 ਪੁੱਤਰ ਅਤੇ ਪਤਨੀ ਛੱਡ ਗਿਆ ਹੈ। ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਸ ਦੇ ਮ੍ਰਿਤਕ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

 

Have something to say? Post your comment

Subscribe