Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਕੈਨਡਾ

ਭਾਰਤ-ਕੈਨੇਡਾ ਦੇ ਤਲਖ਼ ਰਿਸ਼ਤਿਆਂ ਦਰਮਿਆਨ MP ਜਗਮੀਤ ਸਿੰਘ ਨੇ PM ਮੋਦੀ ਲਈ ਆਖੀ ਵੱਡੀ ਗੱਲ

September 19, 2023 12:38 PM

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਜਦੋਂ ਖ਼ਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਤਾਂ ਐੱਮ.ਪੀ. ਜਗਮੀਤ ਸਿੰਘ ਹੋਰ ਵੀ ਹਮਲਾਵਰ ਹੋ ਗਿਆ ਹੈ। ਉਸ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡੀ ਗੱਲ ਕਹੀ ਹੈ। ਜਗਮੀਤ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਖ਼ਾਲਿਸਤਾਨੀਆਂ ਨੂੰ ਇਹ ਭਰੋਸਾ ਦਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਜਿੰਨਾ ਚਿਰ ਉਹ ਕੈਨੇਡਾ 'ਚ ਹਨ, ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ। ਜਗਮੀਤ ਸਿੰਘ, ਖਾਲਿਸਤਾਨੀ ਨਾਮ ਜੋ ਪਿਛਲੇ ਚਾਰ ਸਾਲਾਂ ਤੋਂ ਸੁਰਖੀਆਂ ਵਿੱਚ ਹੈ। ਜਦੋਂ ਕੈਨੇਡਾ ਵਿੱਚ 2019 ਵਿੱਚ ਚੋਣਾਂ ਹੋਈਆਂ ਤਾਂ ਜਗਮੀਤ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਨੂੰ 24 ਸੀਟਾਂ ਮਿਲੀਆਂ। ਇਨ੍ਹਾਂ ਸੀਟਾਂ ਦੀ ਬਦੌਲਤ ਜਸਟਿਨ ਟਰੂਡੋ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹਨ। 

ਹਾਊਸ ਆਫ ਕਾਮਨਜ਼ ਵਿੱਚ ਪੀ.ਐੱਮ ਟਰੂਡੋ ਦੇ ਐਮਰਜੈਂਸੀ ਬਿਆਨ ਤੋਂ ਬਾਅਦ ਜਗਮੀਤ ਨੇ ਐਕਸ (ਟਵਿੱਟਰ) 'ਤੇ ਚਾਰ ਲਾਈਨਾਂ ਵਾਲਾ ਬਿਆਨ ਪੋਸਟ ਕੀਤਾ। ਇਸ 'ਚ ਜਗਮੀਤ ਨੇ ਲਿਖਿਆ ਹੈ ਕਿ, 'ਅੱਜ ਸਾਨੂੰ ਉਨ੍ਹਾਂ ਦੋਸ਼ਾਂ ਬਾਰੇ ਪਤਾ ਲੱਗਾ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਹਰਦੀਪ ਸਿੰਘ ਨਿੱਝਰ ਦਾ ਕਤਲ ਕੀਤਾ ਹੈ। ਉਹ ਕੈਨੇਡਾ ਦੀ ਧਰਤੀ 'ਤੇ ਮਾਰਿਆ ਗਿਆ ਕੈਨੇਡੀਅਨ ਨਾਗਰਿਕ ਸੀ। ਮੈਂ ਸਾਰੇ ਕੈਨੇਡੀਅਨਾਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਨਰਿੰਦਰ ਮੋਦੀ ਨੂੰ ਜਵਾਬਦੇਹ ਠਹਿਰਾਉਣ ਸਮੇਤ ਇਨਸਾਫ਼ ਦੀ ਪ੍ਰਾਪਤੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ।

ਇਸ ਤੋਂ ਇਲਾਵਾ ਜਗਮੀਤ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਗਮੀਤ ਨੇ ਇਸ ਵੀਡੀਓ ਵਿੱਚ ਵੀ ਉਹੀ ਗੱਲਾਂ ਦੁਹਰਾਈਆਂ ਹਨ। ਉਸ ਨੇ ਇਹ ਵੀ ਕਿਹਾ ਕਿ 'ਭਾਰਤ ਸਰਕਾਰ ਉੱਥੇ ਬਹੁਤ ਅੱਤਿਆਚਾਰ ਕਰਦੀ ਹੈ। ਪਰ ਅਸੀਂ ਕਦੇ ਵੀ ਇਹ ਮਹਿਸੂਸ ਨਹੀਂ ਕੀਤਾ ਕਿ ਕੈਨੇਡਾ ਆ ਕੇ ਵੀ ਸਾਨੂੰ ਕਿਸੇ ਖਤਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੈਂ ਸਾਰਿਆਂ ਨੂੰ ਦੱਸਣਾ ਚਾਹਾਂਗਾ ਕਿ ਮੈਂ ਇੱਥੇ ਹਾਂ। ਮੇਰੇ ਕੋਲ ਜਿੰਨੀ ਵੀ ਤਾਕਤ ਹੈ, ਮੈਂ ਉਦੋਂ ਤੱਕ ਅਹੁਦਾ ਨਹੀਂ ਛੱਡਾਂਗਾ ਜਦੋਂ ਤੱਕ ਮੈਨੂੰ ਇਸ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ। ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਸਾਡੇ 'ਤੇ ਭਰੋਸਾ ਕਰ ਸਕਦੇ ਹੋ। 

ਇੱਥੇ ਦੱਸ ਦਈਏ ਕਿਜਗਮੀਤ ਸਿੰਘ ਦਾ ਪੂਰਾ ਨਾਂ ਜਗਮੀਤ ਸਿੰਘ ਧਾਲੀਵਾਲ ਹੈ। 2011 ਵਿੱਚ ਉਹ ਓਂਟਾਰੀਓ ਦੀ ਵਿਧਾਨ ਸਭਾ ਲਈ ਚੁਣਿਆ ਗਿਆ ਸੀ। ਰਾਸ਼ਟਰੀ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਉਸਨੇ ਬਰਮਾਲੇਆ-ਗੋਰ-ਮਾਲਟਨ ਦੀ ਨੁਮਾਇੰਦਗੀ ਕੀਤੀ। ਉਹ ਪਹਿਲੇ ਸਿੱਖ ਹਨ, ਜਿਨ੍ਹਾਂ ਦੀ ਪਾਰਟੀ ਨੂੰ ਚੋਣਾਂ ਵਿੱਚ ਇੰਨੀ ਵੱਡੀ ਜਿੱਤ ਮਿਲੀ ਹੈ। ਜਗਮੀਤ ਸਿੰਘ ਦਾ ਜਨਮ 2 ਜਨਵਰੀ, 1979 ਨੂੰ ਸਕਾਰਬੋਰੋ, ਓਂਟਾਰੀਓ ਵਿੱਚ ਹੋਇਆ ਸੀ। ਉਸ ਦੀ ਮਾਤਾ ਹਰਮੀਤ ਕੌਰ ਲੁਧਿਆਣਾ ਦੀ ਵਸਨੀਕ ਹੈ। ਜਦਕਿ ਉਸ ਦੇ ਪਿਤਾ ਜਗਤਾਰਨ ਧਾਲੀਵਾਲ ਬਰਨਾਲਾ ਜ਼ਿਲ੍ਹੇ ਦੇ ਠੀਕਰੀਵਾਲਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਪੜਦਾਦਾ ਸੇਵਾ ਸਿੰਘ ਠੀਕਰੀਵਾਲਾ ਸਨ ਅਤੇ ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਮੁਹਿੰਮ ਚਲਾਈ ਸੀ। ਇੰਨਾ ਹੀ ਨਹੀਂ, ਉਸ ਦੇ ਇਕ ਹੋਰ ਪੜਦਾਦਾ ਹੀਰਾ ਸਿੰਘ ਬ੍ਰਿਟਿਸ਼ ਰਾਜ ਦੌਰਾਨ ਭਾਰਤੀ ਫੌਜ ਦੀ ਸਿੱਖ ਰੈਜੀਮੈਂਟ ਦਾ ਹਿੱਸਾ ਸਨ।

 

Have something to say? Post your comment

Subscribe