Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਫ਼ਿਲਮੀ

ਸਲਮਾਨ ਖਾਨ ਨੇ ਮਜ਼ਦੂਰਾਂ ਲਈ ਖੋਲ੍ਹੀ ਤਿਜ਼ੋਰੀ

April 28, 2020 05:50 PM
 ਨਵੀਂ ਦਿੱਲੀ : ਕੋਰੋਨਾ ਵਾਇਰਸ ਜਿਹੀ ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਭਾਰਤ ਵਿੱਚ ਲੌਕਡਕਾਊਨ ਕਾਰਨ ਕਈ ਦਿਹਾੜੀਦਾਰ ਮਜ਼ਦੂਰਾਂ ਅਤੇ ਰੋਜ਼ ਕਮਾ ਕੇ ਖਾਣ ਵਾਲਿਆਂ ਲਈ ਸੰਕਟ ਖੜ•ਾ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਕਈ ਬਾਲੀਵੁਡ ਹਸਤੀਆਂ ਉਨ•ਾਂ ਦੀ ਮਦਦ ਕਰ ਰਹੀਆਂ ਹਨ। ਇਸੇ ਦੇ ਚਲਦਿਆਂ ਬਾਲੀਵੁਡ ਅਦਾਕਾਰ ਸਲਮਾਨ ਖਾਨ ਨੇ ਲਗਭਗ 7 ਹਜ਼ਾਰ ਮਜ਼ਦੂਰਾਂ ਦੇ ਖਾਤਿਆਂ ਵਿੱਚ ਪ੍ਰਤੀ ਮਜ਼ਦੂਰ 3 ਹਜ਼ਾਰ ਰੁਪਏ ਪਾਏ ਹਨ। ਦੱਸ ਦੇਈਏ ਕਿ ਸਲਮਾਨ ਖਾਨ ਨੇ ਕੁਝ ਦਿਨ ਪਹਿਲਾਂ ਇਹ ਐਲਾਨ ਕੀਤਾ ਸੀ ਕਿ ਉਹ ਲੌਕਡਾਊਨ ਕਾਰਨ ਬੇਰੁਜ਼ਗਾਰ ਹੋ ਚੁੱਕੇ ਇੰਡਸਟਰੀ ਦੇ ਦਿਹਾੜੀਦਾਰ ਮਜ਼ਦੂਰਾਂ ਦੀ ਮਦਦ ਕਰਨਗੇ। ਉਨ•ਾਂ ਨੇ 25 ਹਜ਼ਾਰ ਮਜ਼ਦੂਰਾਂ ਦੀ ਵਿੱਤੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਸੀ ਅਤੇ ਹੁਣ ਉਹ ਆਪਣਾ ਵਾਅਦਾ ਪੂਰਾ ਕਰਨ ਵੱਲ ਵਧ ਰਹੇ ਹਨ। ਸਲਮਾਨ ਖਾਨ ਦੇ ਐਨਜੀਓ 'ਬੀਂਗ ਹਿਊਮੈਨ' ਨੇ ਲੋਕਾਂ ਦੇ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
 

Have something to say? Post your comment

Subscribe