Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਹਤ ਸੰਭਾਲ

ਸੁੰਘਣ ਦੀ ਸਮਰਥਾ ਖਤਮ ਹੋਣ ਵਾਲੇ ਕੋਰੋਨਾ ਮਰੀਜ਼ਾਂ ਨੂੰ ਆਮ ਇਲਾਜ ਦੀ ਲੋੜ: ਅਧਿਐਨ

April 28, 2020 06:06 PM

ਲਾਸ ਏਂਜਲਸ : ਉਹ ਲੋਕ ਜਿਹਨਾਂ ਵਿਚ ਕੋਵਿਡ-19 ਦੇ ਲੱਛਣਾਂ ਦੇ ਰੂਪ ਵਿਚ ਸੁੰਘਣ ਦੀ ਸਮਰਥਾ ਚਲੀ ਜਾਂਦੀ ਹੈ, ਉਹਨਾਂ ਨੂੰ ਘੱਟ ਜਾਂ ਮੱਧਮ ਇਲਾਜ ਦੀ ਲੋੜ ਹੋਵੇਗੀ। ਇਸ ਨਵੇਂ ਅਧਿਐਨ ਨਾਲ ਡਾਕਟਰਾਂ ਨੂੰ ਇਹ ਜਾਣਕਾਰੀ ਮਿਲ ਸਕਦੀ ਹੈ ਕਿ ਕਿਸ ਮਰੀਜ਼ ਨੂੰ ਹਸਪਤਾਲ ਦਾਖਲ ਕਰਵਾਉਣ ਦੀ ਲੋੜ ਹੈ ਤੇ ਕਿਸ ਨੂੰ ਨਹੀਂ। ਇਸ ਰਿਸਰਚ ਵਿਚ ਇਹ ਖੁਲਾਸਾ ਹੋਇਆ ਹੈ ਕਿ ਸੁੰਘਣ ਦੀ ਸਮਰਥਾ ਖਤਮ ਹੋਣ ਨਾਲ ਥੋੜੇ ਇਲਾਜ ਦੀ ਲੋੜ ਪੈ ਸਕਦੀ ਹੈ। ਮੌਜੂਦਾ ਅਧਿਐਨ ਤਿੰਨ ਮਾਰਚ ਤੋਂ 8 ਅਪ੍ਰੈਲ ਦੇ ਵਿਚਾਲੇ ਕੀਤਾ ਗਿਆ। ਇਸ ਵਿਚ ਕੋਰੋਨਾ ਵਾਇਰਸ ਨਾਲ ਇਨਫੈਕਟਡ 169 ਮਰੀਜ਼ਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਇਹ ਰਿਸਰਚ 'ਇੰਟਰਨੈਸ਼ਨਲ ਫੋਰਮ ਆਫ ਐਲਰਜੀ ਐਂਡ ਰਾਈਨੋਲਾਜੀ' ਜਨਰਲ ਵਿਚ ਪ੍ਰਕਾਸ਼ਿਤ ਹੋਇਆ ਹੈ। ਸੁੰਘਣ ਦੀ ਸਮਰਥਾ ਤੇ ਸਵਾਦ ਚਲੇ ਜਾਣ ਨੂੰ ਇਨਫੈਕਸ਼ਨ ਦੇ ਸੰਕੇਤ ਦੇ ਰੂਪ ਵਿਚ ਦੱਸੇ ਜਾਣ ਤੋਂ ਬਾਅਦ ਇਹ ਨਵੀਂ ਰਿਸਰਚ ਕੀਤੀ ਗਈ ਹੈ। ਸੈਨ ਡਿਆਗੋ ਦੀ ਕੈਲੀਫੋਰਨੀਆ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਦੱਸਿਆ ਕਿ ਉਹ ਮਰੀਜ਼ ਜੋ ਸੁੰਘਣ ਦੀ ਸਮਰਥਾ ਚਲੇ ਜਾਣ ਦੀ ਸ਼ਿਕਾਇਤ ਕਰਦੇ ਹਨ, ਉਹਨਾਂ ਲੋਕਾਂ ਦੇ ਹਸਪਤਾਲ ਵਿਚ ਦਾਖਲ ਹੋਣ ਦੀ ਸੰਭਾਵਨਾ ਲੱਛਣ ਨਾ ਦਿਖਣ ਵਾਲੇ ਲੋਕਾਂ ਦੇ ਮੁਕਾਬਲੇ 10 ਫੀ ਸਦੀ ਘੱਟ ਹੁੰਦੀ ਹੈ। ਇਸ ਅਧਿਐਨ ਦੇ ਪਹਿਲੇ ਲੇਖਕ ਕੈਰੋਲ ਯਾਨ ਨੇ ਕਿਹਾ ਕਿ ਡਾਕਟਰਾਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਹ ਪਤਾ ਲਾਉਣ ਦੀ ਹੈ ਕਿ ਇਸ ਵਾਇਰਸ ਦੇ ਮਰੀਜ਼ਾਂ ਨੂੰ ਬਿਹਤਰੀਨ ਇਲਾਜ ਕਿਵੇਂ ਦਿੱਤਾ ਜਾਵੇ? ਜੇਕਰ ਉਹਨਾਂ ਵਿਚ ਲੱਛਣ ਨਹੀਂ ਦਿਖਦੇ ਹਨ ਜਾਂ ਉਨਾਂ ਨੂੰ ਹਸਪਤਾਲ ਦਾਖਲ ਹੋਣ ਦੀ ਲੋੜ ਪਵੇਗੀ? ਹਸਪਤਾਲਾਂ ਦੇ ਲਈ ਇਹ ਸਾਰੇ ਮਹੱਤਵਪੂਰਨ ਪ੍ਰਸ਼ਨ ਹਨ ਤਾਂਕਿ ਉਹ ਲੋੜੀਂਦੇ ਤੇ ਪ੍ਰਭਾਵੀ ਤਰੀਕੇ ਨਾਲ ਮੈਡੀਕਲ ਸੰਸਾਧਨਾਂ ਦੀ ਵਰਤੋਂ ਕਰ ਸਕਣ। 

 

 

Have something to say? Post your comment

 

ਹੋਰ ਸਿਹਤ ਸੰਭਾਲ ਖ਼ਬਰਾਂ

ਸਵੇਰੇ ਖਾਲੀ ਪੇਟ ਨਿੰਮ ਖਾਣ ਦੇ ਚਮਤਕਾਰੀ ਫਾਇਦੇ: ਬੱਚਿਆਂ ਦੇ ਦਿਮਾਗੀ ਵਿਕਾਸ ਅਤੇ ਸਰੀਰਕ ਸਿਹਤ ਲਈ ਕਿਉਂ ਹੈ ਜ਼ਰੂਰੀ?

ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਆਓ ਤੁਹਾਨੂੰ ਦੱਸੀਏ ਅਧਰਕ ਦਾ ਹਲਵਾ ਬਣਾਉਣ ਦਾ ਤਰੀਕਾ ਅਤੇ ਇਸ ਦੇ ਫ਼ਾਇਦੇ

ਇਹ 3 ਰੋਜ਼ਾਨਾ ਦੀਆਂ ਆਦਤਾਂ ਤੁਹਾਡੇ ਦਿਮਾਗ ਨੂੰ ਲੰਬੇ ਸਮੇਂ ਤੱਕ ਤੇਜ਼ ਰੱਖਣਗੀਆਂ: ਨਿਊਰੋਸਰਜਨ ਦੀ ਸਲਾਹ

ਤੁਹਾਨੂੰ ਕਿਵੇਂ ਪਤਾ ਲੱਗੇਗਾ ਕਿ ਤੁਹਾਡੇ ਵਿੱਚ ਵਿਟਾਮਿਨ ਡੀ ਦੀ ਕਮੀ ਹੈ? ਇੱਥੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਦੇ ਸੰਕੇਤ ਹਨ

ਕੀ ਕਾਲੇ ਧੱਬਿਆਂ ਵਾਲੇ ਪਿਆਜ਼ ਸਿਹਤ ਲਈ ਸੁਰੱਖਿਅਤ ਹਨ? ਮਾਹਿਰਾਂ ਦੀ ਸਲਾਹ ਅਤੇ ਸੁਰੱਖਿਆ ਸੁਝਾਅ

ਭਾਂਡਿਆਂ,ਬੋਤਲਾਂ ਅਤੇ ਵਾਟਰ ਪਰੂਫ ਜੈਕੇਟਾਂ 'ਚ ਵਰਤੇ ਜਾਣ ਵਾਲੇ ਕੈਮੀਕਲ ਕੈਂਸਰ ਪੈਦਾ ਕਰਦੇ ਨੇ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ

‘ओरल कैंसर सुरक्षा के लिए दो मिनट की पहल’ एक अभियान शुरू

 
 
 
 
Subscribe