Saturday, August 02, 2025
 

ਪੰਜਾਬ

ਕੈਨੇਡਾ 'ਚ ਇਕ ਹੋਰ ਪੰਜਾਬੀ ਗੱਭਰੂ ਦੀ ਮੌਤ, ਕਾਰਨ ਹੈਰਾਨ ਕਰਨ ਵਾਲਾ

October 12, 2023 06:19 PM

ਪਟਿਆਲਾ : ਚੰਗੇ ਭਵਿੱਖ ਲਈ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀਆਂ ਮੌਤਾਂ ਦਾ ਰੁਝਾਨ ਜਾਰੀ ਹੈ। ਪਿਛਲੇ ਦਿਨੀਂ ਪਾਤੜਾਂ ਅਤੇ ਸਮਾਣਾ ਦੇ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਸਮਾਣਾ ਦੇ ਪਿੰਡ ਖੇੜਕੀ ਵਿੱਚ ਇੱਕ ਹੋਰ ਦਰਦਨਾਕ ਘਟਨਾ ਵਾਪਰੀ ਹੈ। ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਪਿੰਡ ਖੇੜਕੀ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਗੁਰਵਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ 25 ਲੱਖ ਰੁਪਏ ਖਰਚ ਕੇ ਕੈਨੇਡਾ ਭੇਜਿਆ ਸੀ। ਗੁਰਵਿੰਦਰ ਸਿੰਘ ਕੈਨੇਡਾ ਵਿੱਚ ਪੜ੍ਹਦਿਆਂ ਪਾਰਸਲ ਡਿਲੀਵਰੀ ਦਾ ਕੰਮ ਕਰਦਾ ਸੀ। ਇਨ੍ਹੀਂ ਦਿਨੀਂ ਕਾਲਜ ਬੰਦ ਹੋਣ ਕਾਰਨ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਜਾ ਰਿਹਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਉਹ ਪੈਟਰੋਲ ਪੰਪ 'ਤੇ ਪੈਟਰੋਲ ਪੰਪ 'ਤੇ ਤੇਲ ਭਰਨ ਲਈ ਗਿਆ, ਜਿੱਥੇ ਗੁਰਵਿੰਦਰ ਸਿੰਘ ਦੀ ਦਿੱਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਗੁਰਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਜਿਸ ਏਜੰਟ ਰਾਹੀਂ ਗੁਰਵਿੰਦਰ ਸਿੰਘ ਵਿਦੇਸ਼ ਗਿਆ ਸੀ, ਉਸ ਨੇ ਕਾਲਜ ਬਦਲਣ ਸਮੇਂ 10 ਲੱਖ ਰੁਪਏ ਦੀ ਫੀਸ ਵਾਪਸ ਨਹੀਂ ਕੀਤੀ। ਅਜਿਹੇ 'ਚ ਗੁਰਵਿੰਦਰ ਸਿੰਘ ਅਕਸਰ ਪ੍ਰੇਸ਼ਾਨ ਰਹਿਣ ਲੱਗ ਪਿਆ। ਇਸ ਕਾਰਨ ਪਰਿਵਾਰ ਨੇ ਦਲਾਲਾਂ ਤੋਂ ਵਿਆਜ 'ਤੇ ਪੈਸੇ ਲੈ ਕੇ ਕਰੀਬ 15 ਲੱਖ ਰੁਪਏ ਭੇਜ ਦਿੱਤੇ ਸਨ।

ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ। ਏਜੰਟ ਨੇ ਪੈਸੇ ਠੱਗ ਲਏ ਸਨ ਅਤੇ ਗੁਰਵਿੰਦਰ ਸਿੰਘ ਇਸ ਗੱਲ ਨੂੰ ਲੈ ਕੇ ਪ੍ਰੇਸ਼ਾਨ ਸੀ। ਉਹ ਰਾਤ ਨੂੰ ਸਿਰਫ਼ ਤਿੰਨ-ਚਾਰ ਘੰਟੇ ਹੀ ਸੌਂਦਾ ਸੀ ਅਤੇ ਅਕਸਰ ਕਹਿੰਦਾ ਸੀ ਕਿ ਉਹ ਵਿਦੇਸ਼ ਤੋਂ ਵਾਪਸ ਆ ਕੇ ਪਿੰਡ ਹੀ ਰਹੇਗਾ।

 

Have something to say? Post your comment

 
 
 
 
 
Subscribe