Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੰਮੂ ਕਸ਼ਮੀਰ

ਖੱਡ ਚ ਡਿੱਗੀ ਬਸ ਕਰੀਬ 30 ਲੋਕਾਂ ਦੀ ਮੌਤ ਦਾ ਖਦਸ਼ਾ

November 15, 2023 01:58 PM

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ 'ਚ ਬੁੱਧਵਾਰ ਨੂੰ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਸੜਕ ਤੋਂ ਤਿਲਕ ਕੇ 300 ਫੁੱਟ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ ਕਰੀਬ 30 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।

ਜੰਮੂ ਦੇ ਡਿਵੀਜ਼ਨਲ ਕਮਿਸ਼ਨਰ ਰਮੇਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਦਾ ਰਜਿਸਟ੍ਰੇਸ਼ਨ ਨੰਬਰ JK02CN-6555 ਹੈ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ।

ਬੱਸ ਬਟੋਟ-ਕਿਸ਼ਤਵਾੜ ਰਾਸ਼ਟਰੀ ਰਾਜਮਾਰਗ 'ਤੇ ਤ੍ਰਿੰਗਲ-ਅਸਾਰ ਨੇੜੇ ਸੜਕ ਤੋਂ ਫਿਸਲ ਗਈ ਅਤੇ 300 ਫੁੱਟ ਹੇਠਾਂ ਖੱਡ 'ਚ ਜਾ ਡਿੱਗੀ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਕੁਝ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਕੇਂਦਰੀ ਮੰਤਰੀ ਡਾ: ਜਤਿੰਦਰ ਸਿੰਘ ਨੇ 'ਐਕਸ' 'ਤੇ ਦੱਸਿਆ ਕਿ ਉਨ੍ਹਾਂ ਨੇ ਡੋਡਾ ਦੇ ਡੀਸੀ ਹਰਵਿੰਦਰ ਸਿੰਘ ਨਾਲ ਗੱਲ ਕੀਤੀ ਹੈ ਕਿ ਡੋਡਾ ਦੇ ਅੱਸਰ ਵਿਖੇ ਬੱਸ ਹਾਦਸਾ ਹੋਇਆ ਹੈ। ਇਸ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜ਼ਖਮੀਆਂ ਨੂੰ ਕਿਸ਼ਤਵਾੜ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 

Have something to say? Post your comment

Subscribe