Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਫ਼ਿਲਮੀ

ਰਿਸ਼ੀ ਕਪੂਰ ਦੀ ਹਾਲਤ ਵਿਗੜੀ, ਹਸਪਤਾਲ ਦਾਖਲ

April 30, 2020 01:16 AM

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਐਕਟਰ ਰਿਸ਼ੀ ਕਪੂਰ ਦੀ ਹਾਲਤ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਐਚ ਐਨ  ਰਿਲਾਇੰਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਿਸ਼ੀ ਕਪੂਰ ਨੂੰ ਕੈਂਸਰ ਸਬੰਧੀ ਸਮੱਸਿਆ ਕਾਰਨ ਆਈਸੀਯੂ ਵਿੱਚ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਰਿਸ਼ੀ ਕਪੂਰ ਦੀ ਹਾਲਤ ਨਾਜ਼ੁਕ ਹੈ ਪਰ ਅਜੇ ਸਥਿਰ ਹਨ। ਜ਼ਿਕਰਯੋਗ ਹੈ ਕਿ ਰਿਸ਼ੀ ਕਪੂਰ ਸਿਹਤ ਵਿਗੜਨ ਕਾਰਨ ਹਸਪਤਾਲ ਵਿਚ ਹਨ। ਇਸ ਤੋਂ ਪਹਿਲਾਂ ਵੀ ਫਰਵਰੀ ਵਿੱਚ ਰਿਸ਼ੀ ਕਪੂਰ ਦੀ ਹਾਲਤ ਖਰਾਬ ਹੋ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਰਿਸ਼ੀ ਕਪੂਰ ਦੇ ਭਰਾ ਰਣਧੀਰ ਕਪੂਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਪਤਨੀ ਨੀਤੂ ਕਪੂਰ ਉਨ੍ਹਾਂ ਦੇ ਨਾਲ ਹਨ। ਦੱਸ ਦਈਏ ਕਿ ਸਾਲ 2018 ਵਿੱਚ ਰਿਸ਼ੀ ਕਪੂਰ ਨੂੰ ਕੈਂਸਰ ਦੀ ਪੁਸ਼ਟੀ ਹੋਈ ਸੀ ਜਿਸ ਮਗਰੋਂ ਨਿਊਯਾਰਕ ਵਿੱਚ ਕਰੀਬ 8 ਮਹੀਨੇ ਤੱਕ ਉਨ੍ਹਾਂ ਦਾ ਇਲਾਜ ਚੱਲਿਆ ਸੀ। ਪਹਿਲਾਂ ਤਾਂ ਨਾ ਹੀ ਉਨ੍ਹਾਂ ਨੇ ਅਤੇ ਨਾ ਹੀ ਪਰਿਵਾਰਕ ਮੈਂਬਰਾਂ ਨੇ ਬਿਮਾਰੀ ਦਾ ਖੁਲਾਸਾ ਕੀਤਾ ਸੀ ਪਰ ਬਾਅਦ ਵਿੱਚ ਖੁਦ ਰਿਸ਼ੀ ਕਪੂਰ ਨੇ ਲੋਕਾਂ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਕੈਂਸਰ ਹੈ ਅਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੈ। ਸਾਲ 2019 ਵਿੱਚ ਇਲਾਜ ਮਗਰੋਂ ਰਿਸ਼ੀ ਨੇ ਆਪਣੇ ਚਹੇਤਿਆਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਸੀ।

 

Have something to say? Post your comment

Subscribe