Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਲਾਸ਼ਾਂ ਨਾਲ ਭਰੇ ਦੋ ਟਰੱਕ ਬਰਾਮਦ, ਮੱਚੀ ਤੜਥੱਲੀ

April 30, 2020 06:43 PM

ਨਿਊਯਾਰਕ : ਕੋਰੋਨਾਵਾਇਰਸ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਅਮਰੀਕਾ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਨਿਊਯਾਰਕ ਦੇ  ਬਰੁਕਲਿਨ ਦੇ ਫਲੈਟਲੈਂਡ ਵਿਚ ਯੂਟਿਕਾ ਐਵੀਨਿਊ ਵਿਚ ਪੁਲਿਸ ਨੂੰ ਦੋ ਟਰੱਕਾਂ ਵਿਚ ਲਗਭਗ 60 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਇਹ ਟਰੱਕ ਕਈ ਦਿਨਾਂ ਤੋਂ ਇਥੇ ਖੜੇ ਸਨ ਅਤੇ ਹੁਣ ਇਨ੍ਹਾਂ ਵਿੱਚੋਂ ਬਦਬੂ ਆ ਰਹੀ ਸੀ। ਲੋਕਾਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਫਿਲਹਾਲ, ਪੁਲਿਸ ਨੇ ਮੌਤਾਂ ਦਾ ਕਾਰਨ ਬਾਰੇ ਨਹੀਂ ਦੱਸਿਆ। ਪਰ ਕੋਰੋਨਾ ਇਨਫੈਕਸ਼ਨ (ਕੋਵਿਡ -19) ਦਾ ਸ਼ੱਕ ਵੀ ਜ਼ਾਹਰ ਕੀਤਾ ਜਾ ਰਿਹਾ ਹੈ। ਇਹ ਦੋਵੇਂ ਫਰਿੱਜ ਵਾਲੇ ਟਰੱਕ ਨਹੀਂ ਸਨ, ਇਸ ਲਈ ਲਾਸ਼ਾਂ ਸੜਨੀਆਂ ਸ਼ੁਰੂ ਹੋ ਗਈਆਂ। ਇਹ ਦੋਵੇਂ ਟਰੱਕ ਐਂਡਰਿਊ ਕਲੇਕਲੀ ਫਿਊਨਰਲ ਸਰਵਿਸ ਦੇ ਬਾਹਰ ਖੜੇ ਸਨ। ਟਰੱਕ ਵਿਚ ਭਰੀਆਂ ਲਾਸ਼ਾਂ ਨਾਲ ਕੋਰੋਨਾ ਦੇ ਲਾਗ ਲੱਗਣ ਦੇ ਸ਼ੱਕ ਕਾਰਨ ਇਲਾਕੇੇ ਵਿ ਤੜਥੱਲੀ ਮੱਚ ਗਈ । ਟਰੱਕ ਨੇੜੇ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਸਾਨੂੰ ਕੱਲ੍ਹ ਤੋਂ ਬਦਬੂ ਆਉਣ ਲੱਗੀ ਸੀ ਪਰ ਜਦੋਂ ਅਸੀਂ ਵੇਖਿਆ ਕਿ ਟਰੱਕ ਵਿਚੋਂ ਖੂਨ ਵੀ ਟਪਕ ਰਿਹਾ ਸੀ  ਤਾਂ ਪੁਲਿਸ ਨੂੰ ਬੁਲਾਇਆ ਗਿਆ। ਪੁਲਿਸ ਨੂੰ ਜਾਂਚ ਵਿਚ ਪਤਾ ਲੱਗਿਆ ਹੈ ਕਿ ਇਨ੍ਹਾਂ ਲਾਸ਼ਾਂ ਨੂੰ ਸ਼ਮਸ਼ਾਨਘਾਟ ਲਿਜਾਇਆ ਜਾਣਾ ਸੀ, ਪਰ ਉਨ੍ਹਾਂ ਨੂੰ ਸ਼ਮਸ਼ਾਾਨ ਘਾਟ ਦੇ ਬਾਹਰ ਛੱਡ ਦਿੱਤਾ ਗਿਆ। ਪੁਲਿਸ ਦੇ ਅਨੁਸਾਰ ਇਨ੍ਹਾਂ ਦੋਨਾਂ ਟਰੱਕਾਂ ਦੇ ਕੋਲ ਇੱਕ ਤੀਜਾ ਟਰੱਕ ਵੀ ਮਿਲਿਆ ਹੈ, ਜਿਸ ਵਿੱਚ ਇਹਨਾਂ ਲਾਸ਼ਾਂ ਨੂੰ ਦਫ਼ਨਾਉਣ ਲਈ ਤਾਬੂਤ ਰੱਖੇ ਗਏ ਸਨ।

 

Have something to say? Post your comment

 
 
 
 
 
Subscribe