Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕੈਨਡਾ

ਨੋਵਾ ਸਕੋਟੀਆ ਗੋਲੀਬਾਰੀ : ਟਰੂਡੋ ਨੇ ਇਨ੍ਹਾਂ ਹਥਿਆਰਾਂ 'ਤੇ ਲਾਈ ਪਾਬੰਦੀ

May 02, 2020 09:20 AM

ਓਟਾਵਾ : ਕੈਨੇਡਾ ਵਿਚ ਇਕ ਪਾਸੇ ਜਿਥੇ ਕੋਰੋਨਾਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਉਥੇ ਹੀ ਪਿਛਲੇ ਮਹੀਨੇ ਨੋਵਾ ਸਕੋਟੀਆ ਸੂਬੇ ਵਿਚ ਹੋਈ ਗੋਲੀਬਾਰੀ ਨੇ ਸਾਰਿਆਂ ਨੂੰ ਡਰਾ ਕੇ ਰੱਖ ਦਿੱਤਾ ਸੀ। ਹਮਲਾਵਰ ਨੇ ਗੋਲੀਬਾਰੀ ਵਿਚ ਅਸਾਲਟ ਅਤੇ ਹੋਰ ਆਟੋ-ਮੈਟਿਕ ਬੰਦੂਕਾਂ ਦਾ ਇਸਤੇਮਾਲ ਕੀਤਾ ਸੀ। 

ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਤਰ੍ਹਾਂ ਦੇ ਹਥਿਆਰਾਂ 'ਤੇ ਪਾਬੰਦੀ ਲਾ ਦਿੱਤੀ ਹੈ। ਇਕ ਪ੍ਰੈਸ ਕਾਨਫਰੰਸ ਵਿਚ ਪ੍ਰਧਾਨ ਮੰਤਰੀ ਟਰੂਡੋ ਨੇ ਆਖਿਆ ਕਿ ਤੁਹਾਨੂੰ ਇਕ ਹਿਰਨ ਨੂੰ ਮਾਰਨ ਲਈ ਏ. ਆਰ.-15 ਬੰਦੂਕ ਦੀ ਲੋੜ ਨਹੀਂ ਹੈ। ਉਨ੍ਹਾਂ ਨਾਲ ਹੀ ਆਖਿਆ ਕਿ ਅਸਾਲਟ ਬੰਦੂਕਾਂ (ਮਿਲਟਰੀ ਗ੍ਰੇਡ) ਅਤੇ ਇਸੇ ਕਿਸਮ ਦੇ ਹੋਰ ਹਥਿਆਰਾਂ ਦੀ ਸਾਡੇ ਦੇਸ਼ ਵਿਚ ਕੋਈ ਜ਼ਰੂਰਤ ਨਹੀਂ ਇਸ ਕਰਕੇ ਅੱਜ ਮੈਂ ਤੋਂ ਇਨ੍ਹਾਂ ਹਥਿਆਰਾਂ ਨੂੰ ਵੇਚਣ, ਖਰੀਦਣ, ਨਿਰਯਾਤ ਕਰਨ 'ਤੇ ਪਾਬੰਦੀ ਲਾਉਂਦਾ ਹਾ। ਕੈਨੇਡਾ ਵਿਚ ਅਜਿਹੇ ਹਥਿਆਰਾਂ ਦਾ ਕੋਈ ਇਸਤੇਮਾਲ ਨਹੀਂ ਹੈ ਅਤੇ ਨਾ ਹੀ ਕੋਈ ਥਾਂ ਹੈ। ਨੋਵਾ ਸਕੋਟੀਆ ਵਿਚ ਹੋਈ ਗੋਲੀਬਾਰੀ ਨੂੰ ਕੈਨੇਡਾ ਦੇ ਇਤਿਹਾਸ ਵਿਚ ਵੱਡੀ ਘਟਨਾ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ। 
ਖਬਰਾਂ ਮੁਤਾਬਕ ਹਮਲਾਵਰ ਨੇ ਪੁਲਸ ਦੀ ਵਰਦੀ ਵਰਗੇ ਕੱਪੜੇ ਪਾਏ ਹੋਏ ਸਨ। ਉਹ ਆਪਣੀ ਕਾਰ ਲੈ ਕੇ ਇਕ ਤੋਂ ਬਾਅਦ ਇਕ ਘਰ ਵਿਚ ਦਾਖਲ ਹੁੰਦਾ ਗਿਆ ਅਤੇ ਲੋਕਾਂ 'ਤੇ ਗੋਲੀਬਾਰੀ ਕਰਦਾ ਰਿਹਾ। ਇਸ ਦੌਰਾਨ 22 ਲੋਕਾਂ ਦੀ ਜਾਨ ਚੱਲੀ ਗਈ ਸੀ। ਪਿਛਲੇ ਮਹੀਨੇ ਪੁਲਸ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਵਿਚ ਆਖਿਆ ਗਿਆ ਸੀ ਕਿ ਹਮਲਾਵਰ ਨੇ ਇਸ ਘਟਨਾ ਨੂੰ ਆਪਣੀ ਪ੍ਰੇਮਿਕਾ ਨਾਲ ਹੋਈ ਘਰੇਲੂ ਲੜਾਈ ਤੋਂ ਬਾਅਦ ਅੰਜ਼ਾਮ ਦਿੱਤਾ ਸੀ ਅਤੇ ਘਟਨਾ ਤੋਂ ਬਾਅਦ ਕਰੀਬ 13 ਘੰਟੇ ਪੁਲਸ ਨੇ ਹਮਲਾਵਰ ਨੂੰ ਢੇਰ ਕਰ ਦਿੱਤਾ ਸੀ।

 

Have something to say? Post your comment

 

ਹੋਰ ਕੈਨਡਾ ਖ਼ਬਰਾਂ

ਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਖ਼ੂਨੀ ਖੇਡ: ਹਾਈ ਸਕੂਲ ਵਿੱਚ ਗੋਲੀਬਾਰੀ ਦੌਰਾਨ 10 ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਨੂੰ ਮਾਰੀ ਗੋਲੀ

ਕੈਨੇਡਾ ਦੇ ਸਕੂਲ ਵਿੱਚ ਹੋਈ ਗੋਲੀਬਾਰੀ

ਕੈਨੇਡਾ 'ਚ ਦਹਿਸ਼ਤ: ਕਰਨਾਟਕ ਦੇ ਸਾਫਟਵੇਅਰ ਇੰਜੀਨੀਅਰ ਦਾ ਦਿਨ-ਦਿਹਾੜੇ ਕਤਲ, ਕਾਰ ਗੋਲੀਆਂ ਨਾਲ ਛਲਣੀ

ਕੈਨੇਡਾ 'ਚ ਨਸਲੀ ਤਣਾਅ: ਸਿੱਖ ਸੁਰੱਖਿਆ ਗਾਰਡ ਨਾਲ ਬਦਸਲੂਕੀ ਅਤੇ ਹਿੰਸਕ ਝੜਪ ਦੀ ਵੀਡੀਓ ਵਾਇਰਲ

ਕੈਨੇਡਾ 'ਚ ਪੰਜਾਬੀ ਕੈਬ ਡਰਾਈਵਰ ਦਾ ਕਮਾਲ: -23 ਡਿਗਰੀ ਦੀ ਹੱਡ-ਚੀਰਵੀਂ ਠੰਢ 'ਚ ਬਚਾਈ ਗਰਭਵਤੀ ਮਾਂ ਤੇ ਬੱਚੇ ਦੀ ਜਾਨ

ਕੈਨੇਡਾ ਵਿੱਚ ਭਾਰਤੀ ਔਰਤ ਹਿਮਾਂਸ਼ੀ ਖੁਰਾਨਾ ਦਾ ਬੇਰਹਿਮੀ ਨਾਲ ਕਤਲ: ਦੋਸ਼ੀ ਅਬਦੁਲ ਗਫੂਰੀ ਵਿਰੁੱਧ ਦੇਸ਼ ਵਿਆਪੀ ਵਾਰੰਟ ਜਾਰੀ

Canadian Police Release Photos of Punjabi-Origin Gangsters, Warn Public to Stay Away

Shots Fired at Surrey Business, No Injuries Reported; Extortion Suspected

🇨🇦 ਕੈਨੇਡਾ ਤੋਂ ਸ਼ਰਮਨਾਕ ਖ਼ਬਰ: ਪੋਤੇ ਨੂੰ ਮਿਲਣ ਗਏ ਭਾਰਤੀ ਬਜ਼ੁਰਗ ਨੂੰ ਸਕੂਲੀ ਕੁੜੀਆਂ ਨੂੰ ਤੰਗ ਕਰਨ 'ਤੇ ਭਾਰਤ ਡਿਪੋਰਟ ਕਰਨ ਦਾ ਹੁਕਮ

 
 
 
 
Subscribe