Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੀਨ

ਕੋਰੋਨਾ ਵਾਇਰਸ : ਬਿਨਾਂ ਲੱਛਣਾਂ ਵਾਲੇ ਚੀਨ 'ਚ ਮਾਮਲੇ 981

May 02, 2020 02:24 PM
ਬੀਜਿੰਗ : ਕੋਰੋਨਾ ਦਾ ਇਕ ਹੋਰ ਰੰਗ ਵੀ ਹੈ ਜੋ ਕਿ ਪਿਛੇ ਕੁੱਝ ਦਿਨ ਪਹਿਲਾਂ ਹੀ ਸਾਹਮਣੇ ਆਇਆ ਸੀ। ਕੋਰੋਨਾ ਪੀੜਤ ਦੇ ਲੱਛਣ ਦਿਖ ਜਾਂਦੇ ਹਨ ਜਿਸ ਕਾਰਨ ਉਸ ਦੀ ਪਛਾਣ ਹੋ ਜਾਂਦੀ ਹੈ ਪਰ ਉਸ ਦਾ ਕੀ ਕਰ ਸਕਦੇ ਹਾਂ ਜਿਸ ਕੋਰੋਨਾ ਦੇ ਲੱਛਣ ਹੀ ਨਹੀਂ ਦਿਖਦੇ। ਚੀਨ ਵਿਚ ਬਿਨਾਂ ਲੱਛਣ ਵਾਲੇ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 981 ਤਕ ਪਹੁੰਚ ਗਏ ਹਨ, ਜਿਹਨਾਂ ਵਿਚ 631 ਮਾਮਲੇ ਹੁਬਏ ਸੂਬੇ ਤੇ ਉਸ ਦੀ ਰਾਜਧਾਨੀ ਵੁਹਾਨ ਤੋਂ ਹਨ। ਕੋਰੋਨਾ ਵਾਇਰਸ ਹੁਬੇਈ ਸੂਬੇ ਤੋਂ ਸ਼ੁਰੂ ਹੋਇਆ ਹੈ। ਸਰਕਾਰ ਨੇ ਮਈ ਦਿਵਸ (ਮਜ਼ਦੂਰ ਦਿਵਸ) ਦੀਆਂ ਪੰਜ ਦਿਨਾਂ ਦੀਆਂ ਛੁੱਟੀਆਂ ਦੌਰਾਨ ਵਾਇਰਸ ਫੈਲਣ ਦੇ ਖਤਰੇ ਨੂੰ ਦੇਖਦੇ ਹੋਏ ਸਾਵਧਾਨੀ ਵਧਾ ਦਿਤੀ ਹੈ। ਚੀਨ ਵਿਚ ਕੋਰੋਨਾ ਵਾਇਰਸ ਦੇ ਵਾਇਰਸ ਦੇ ਮਾਮਲੇ ਘਟਣ ਤੋਂ ਬਾਅਦ ਦੇਸ਼ ਵਿਚ ਆਮ ਗਤੀਵਿਧੀਆਂ ਬਹਾਲ ਕਰ ਦਿਤੀਆਂ ਗਈਆਂ। ਹਾਲਾਂਕਿ ਲੱਛਣ ਨਾ ਦਿਖਣ ਵਾਲੇ ਮਾਮਲਿਆਂ ਦਾ ਵਧਣਾ ਅਜੇ ਵੀ ਚਿੰਤਾ ਦਾ ਵਿਸ਼ਾ ਹੈ। ਲੱਛਣ ਨਾ ਦਿਖਣ ਵਾਲੇ ਮਾਮਲੇ ਵਿਚ ਵਿਅਕਤੀ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਤਾਂ ਹੋ ਜਾਂਦਾ ਹੈ ਪਰ ਉਸ ਵਿਚ ਬੁਖਾਰ, ਗਲੇ ਵਿਚ ਖਰਾਸ਼ ਜਿਹੇ ਲੱਛਣ ਨਹੀਂ ਦਿਖਦੇ ਹਨ। ਅਜਿਹੇ ਲੋਕਾਂ ਤੋਂ ਦੂਜੇ ਵਿਅਕਤੀ ਦੇ ਪ੍ਰਭਾਵਤ ਹੋਣ ਦਾ ਖਤਰਾ ਬਰਕਰਾਰ ਰਹਿੰਦਾ ਹੈ।
 

Have something to say? Post your comment

Subscribe