Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੀਨ

ਕੋਰੋਨਾ : ਵਿਸ਼ਵ ਸਿਹਤ ਸੰਗਠਨ ਨੇ ਮਹਾਮਾਰੀ ਨਾਲ ਨਿਪਟਣ ਵਿਚ ਚੀਨ ਦੀ ਕੀਤੀ ਸ਼ਲਾਘਾ

May 02, 2020 05:32 PM

ਬੀਜਿੰਗ : ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਿਪਟਣ ਵਿਚ ਚੀਨ ਦੀ ਸ਼ਲਾਘਾ ਕੀਤੀ ਹੈ ਤੇ ਕਿਹਾ ਹੈ ਕਿ ਦੁਨੀਆ ਦੇ ਕਈ ਦੇਸ਼ਾਂ ਨੂੰ ਵੁਹਾਨ ਤੋਂ ਸਿੱਖਣਾ ਚਾਹੀਦਾ ਹੈ ਕਿ ਵਾਇਰਸ ਦੇ ਕੇਂਦਰਬਿੰਦੂ 'ਤੇ ਕਿਵੇਂ ਆਮ ਜ਼ਿੰਦਗੀ ਬਹਾਲ ਹੋਈ। ਇਸ ਤੋਂ ਇਕ ਦਿਨ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ ਨੂੰ ਬੀਜਿੰਗ ਦੀ ਲੋਕ ਸੰਪਰਕ ਏਜੰਸੀ ਕਰਾਰ ਦਿੱਤਾ ਸੀ। ਟਰੰਪ ਨੇ ਵੀਰਵਾਰ ਨੂੰ ਕਿਹਾ ਸੀ ਕਿ ਵਿਸ਼ਵ ਸਿਹਤ ਸੰਗਠਨ ਨੂੰ ਖੁਦ 'ਤੇ ਸ਼ਰਮਿੰਦਾ ਹੋਣਾ ਚਾਹੀਦਾ ਹੈ। ਉਹਨਾਂ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਦੀ ਸਿਹਤ ਇਕਾਈ ਨੂੰ ਚੀਨ ਦੀ ਲੋਕ ਸੰਪਰਕ ਏਜੰਸੀ ਕਰਾਰ ਦਿੱਤਾ ਸੀ। ਵਿਸ਼ਵ ਸਿਹਤ ਸੰਗਠਨ ਦੀ ਸਿਹਤ ਐਮਰਜੰਸੀ ਪ੍ਰੋਗਰਾਮ ਅਧਿਕਾਰੀ ਮਾਰੀਆ ਵਾਨ ਕੇਰਖੋਵੇ ਨੇ ਜਿਨੇਵਾ ਵਿਚ ਆਨਲਾਈਨ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਵੁਹਾਨ ਵਿਚ ਕੋਵਿਡ-19 ਦਾ ਹੁਣ ਕੋਈ ਨਵਾਂ ਮਾਮਲਾ ਨਹੀਂ ਹੈ। ਉਹਨਾਂ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਕੋਈ ਗੰਭੀਰ ਮਾਮਲਾ ਨਹੀਂ ਹੈ।  ਸਿਨਹੂਆ ਨਿਊਜ਼ ਏਜੰਸੀ ਨੇ ਸ਼ਨੀਵਾਰ ਨੂੰ ਉਹਨਾਂ ਦੇ ਹਵਾਲੇ ਨਾਲ ਕਿਹਾ ਕਿ ਇਸ ਉਪਲੱਬਧੀ ਲਈ ਵਧਾਈ। ਉਹਨਾਂ ਨੇ ਕਿਹਾ ਕਿ ਦੁਨੀਆ ਨੇ ਚੀਨ ਤੋਂ ਸਿੱਖਿਆ ਹੈ ਤੇ ਸਾਨੂੰ ਵੁਹਾਨ ਤੋਂ ਸਿੱਖਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਨਾਲ ਉਹ ਸਮਾਜ ਵਿਚ ਆਮ ਹਾਲਾਤ ਲਿਆ ਰਹੇ ਹਨ। ਵੁਹਾਨ ਵਿਚ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਹਸਪਤਾਲਾਂ ਵਿਚ ਕੋਵਿਡ-19 ਦੇ ਸਾਰੇ ਮਾਮਲੇ ਖਤਮ ਹੋ ਚੁੱਕੇ ਹਨ। 

 

Have something to say? Post your comment

Subscribe