Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਫ਼ਿਲਮੀ

ਕੋਰੋਨਾ : ਬਾਲੀਵੁੱਡ ਦੇ ਦਬੰਗ ਖਾਨ ਕਰ ਰਹੇ ਹਨ ਗਰੀਬਾਂ ਦੀ ਮਦਦ

May 04, 2020 11:48 AM

ਮੁੰਬਈ : ਕੋਰੋਨਾ ਵਾਇਰਸ ਦਾ ਸੰਕਟ ਹਰ ਦਿਨ ਵਧਦਾ ਹੀ ਜਾ ਰਿਹਾ ਹੈ, ਜਿਸ ਦੇ ਚਲਦਿਆਂ ਪੂਰੇ ਦੇਸ਼ ਵਿਚ 'ਲੌਕ ਡਾਊਨ' ਕੀਤਾ ਗਿਆ। ਅਜਿਹੇ ਵਿਚ ਦਿਹਾੜੀਦਾਰ ਮਜ਼ਦੂਰਾਂ ਅਤੇ ਗਰੀਬ ਲੋਕਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਇਨ੍ਹਾਂ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। 

 ਉੱਥੇ ਹੀ ਫ਼ਿਲਮੀ ਸਿਤਾਰੇ ਵੀ ਇਨ੍ਹਾਂ ਮਜ਼ਦੂਰਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਹੁਣ ਤਕ ਬਾਲੀਵੁੱਡ ਦੇ ਕਈ ਸਿਤਾਰੇ ਇਨ੍ਹਾਂ ਦੀ ਮਦਦ ਕਰ ਚੁੱਕੇ ਹਨ। ਬਾਲੀਵੁੱਡ ਦੇ ਦਬੰਗ ਖਾਨ ਯਾਨੀ ਕਿ ਸਲਮਾਨ ਖਾਨ ਵੀ ਆਪਣੇ ਵਲੋਂ ਹਰ ਸੰਭਵ ਮਦਦ ਕਰ ਰਹੇ ਹਨ। ਸਲਮਾਨ ਖਾਨ ਬਾਲੀਵੁੱਡ ਇੰਡਸਟਰੀ ਨਾਲ ਜੁੜੇ 25 ਹਜ਼ਾਰ ਦਿਹਾੜੀਦਾਰ ਮਜ਼ਦੂਰਾਂ ਅਤੇ ਗਰੀਬਾਂ ਦੀ ਮਦਦ ਕਰ ਰਹੇ ਹਨ। 
ਉਹ ਇਨ੍ਹਾਂ ਲੋਕਾਂ ਨੂੰ ਆਰਥਿਕ ਮਦਦ ਦੇ ਨਾਲ-ਨਾਲ ਜ਼ਰੂਰਤ ਦਾ ਸਮਾਨ ਵੀ ਦੇ ਰਹੇ ਹਨ। ਜਦੋ ਤੋਂ ਲੌਕ ਡਾਊਨ ਲੱਗਾ ਹੈ ਓਦੋਂ ਤੋਂ ਸਲਮਾਨ ਖਾਨ ਆਪਣੇ ਪਨਵੇਲ ਵਾਲੇ ਫਾਰਮ ਹਾਊਸ ਵਿਚ ਠਹਿਰੇ ਹਨ। ਉਨ੍ਹਾਂ ਨਾਲ ਉਨ੍ਹਾਂ ਦੀ ਖਾਸ ਦੋਸਤ ਜੈਕਲੀਨ ਫਰਨਾਡੀਜ਼ ਅਤੇ ਯੂਲੀਆ ਵੰਤੁਰ ਕਈ ਹੋਰ ਲੋਕ ਵੀ ਰੁਕੇ ਹਨ। 
ਇਸੇ ਦੌਰਾਨ ਸਲਮਾਨ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿਚ ਉਹ ਆਪਣੇ ਦੋਸਤਾਂ ਅਤੇ ਹੋਰਨਾਂ ਲੋਕਾਂ ਨਾਲ ਮਿਲ ਕੇ ਮਜ਼ਦੂਰਾਂ ਲਈ ਟਰੈਕਟਰ 'ਤੇ ਭੋਜਨ ਰੱਖਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਸਲਮਾਨ ਖਾਨ ਇਕ ਖਾਸ ਕੈਪਸ਼ਨ ਵੀ ਲਿਖਿਆ ਹੈ। ਉਨ੍ਹਾਂ ਨੇ ਖਾਣਾ ਰੱਖਣ ਲਈ ਆਪਣੇ ਸਾਰੇ ਦੋਸਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਟੈਗ ਵੀ ਕੀਤਾ।

 

Have something to say? Post your comment

Subscribe