Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਕੋਰੋਨਾਵਾਇਰਸ ਦੀ ਚਪੇਟ 'ਚ ਆਏ ਬੀ.ਐੱਸ.ਐੱਫ. ਦੇ 85 ਜਵਾਨ

May 06, 2020 06:03 PM

ਨਵੀਂ ਦਿੱਲੀ : ਦੇਸ਼ 'ਚ ਫੈਲੇ ਕੋਰੋਨਾਵਾਇਰਸ ਦੀ ਚਪੇਟ 'ਚ ਹੁਣ ਤੱਕ ਬੀ.ਐੱਸ.ਐੱਫ. ਦੇ ਜਵਾਨ ਵੀ ਤੇਜ਼ੀ ਨਾਲ ਆ ਰਹੇ ਹਨ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ) ਦੇ ਹੋਰ 85 ਕਰਮਚਾਰੀ ਕੋਰੋਨਾਵਾਇਰਸ ਨਾਲ ਪੀੜਤ ਪਾਏ ਗਏ ਹਨ। ਉਸ ਦੇ ਨਾਲ ਹੀ ਹੁਣ ਤੱਕ ਫੋਰਸ ਦੇ 154 ਕਰਮਚਾਰੀ ਇਸ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ।  ਫੋਰਸ ਦੇ ਇਕ ਅਧਿਕਾਰੀ ਨੇ ਅੱਜ ਭਾਵ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂ 'ਚ 60 ਤੋਂ ਜ਼ਿਆਦਾ ਹਨ ਜੋ ਰਾਸ਼ਟਰੀ ਰਾਜਧਾਨੀ ਦੇ ਜਾਮੀਆ ਅਤੇ ਚਾਂਦਨੀ ਮਹਿਲ ਇਲਾਕੇ 'ਚ ਕਾਨੂੰਨੀ ਵਿਵਸਥਾ ਦੀ ਡਿਊਟੀ 'ਤੇ ਤਾਇਨਾਤ ਕੀਤੇ ਗਏ ਸੀ। 6 ਜਵਾਨ ਉਹ ਹਨ ਜੋ ਪੱਛਮੀ ਬੰਗਾਲ 'ਚ ਕੋਵਿਡ-19 ਨੂੰ ਕੰਟਰੋਲ ਕਰਨ ਲਈ ਕੀਤੇ ਗਏ ਉਪਾਆਂ ਦਾ ਜਾਇਜਾ ਲੈਣ ਉੱਥੇ ਗਏ ਅੰਤਰ-ਮੰਤਰਾਲੇ ਦੀ ਕੇਂਦਰੀ ਟੀਮ ਦੀ ਐਸਕਾਰਟ ਟੀਮ 'ਚ ਸੀ। ਘੱਟ ਤੋਂ ਘੱਟ 37 ਇਨਫੈਕਟਡ ਕਰਮਚਾਰੀ ਤ੍ਰਿਪੁਰਾ ਸਰਹੱਦੀ ਖੇਤਰ ਤੋਂ ਹਨ। ਕੁੱਲ 85 ਨਵੇਂ ਮਾਮਲੇ ਸਾਹਮਣੇ ਆਏ ਹਨ। ਫੋਰਸ ਦੇ ਬੁਲਾਰੇ ਦੇ ਅਨੁਸਾਰ ਇਹ 85 ਜਵਾਨ ਜ਼ਰੂਰੀ ਅਤੇ ਹੋਰ ਡਿਊਟੀ 'ਤੇ ਸਨ। ਬੀ.ਐੱਸ.ਐੱਫ. 'ਚ ਲਗਭਗ ਢਾਈ ਲੱਖ ਕਰਮਚਾਰੀ ਹਨ। ਇਸ ਫੋਰਸ 'ਤੇ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲ ਲੱਗਦੀ ਭਾਰਤ ਦੀ ਸੀਮਾ ਦੀ ਸੁਰੱਖਿਆ ਦਾ ਜ਼ਿੰਮਾ ਹੈ। 

 

Have something to say? Post your comment

 
 
 
 
 
Subscribe