Friday, May 02, 2025
 

ਉੱਤਰ ਪ੍ਰਦੇਸ਼

ਤੇਜ਼ਧਾਰ ਹਥਿਆਰ ਨਾਲ ਇੱਕੋ ਪਰਿਵਾਰ ਦੇ ਤਿੰਨ ਜੀਅ ਵੱਡੇ

May 07, 2020 12:14 PM

ਪ੍ਰਯਾਗਰਾਜ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲੇ 'ਚ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਤੇਜ਼ਧਾਰ ਹਥਿਆਰ ਨਾਲ ਗਲ ਵੱਢ ਕੇ ਕਤਲ ਕਰ ਦਿੱਤਾ ਗਿਆ ਹੈ।  ਮ੍ਰਿਤਕਾਂ ਦੀ ਪਛਾਣ ਨੰਦਲਾਲ ਯਾਦਵ (55), ਉਸ ਦੀ ਪਤਨੀ ਛਬੀਲਾ ਯਾਦਵ (50) ਅਤੇ ਬੇਟੀ ਰਾਜਦੁਲਾਈ (15) ਦੇ ਰੂਪ ਵਿਚ ਕੀਤੀ ਗਈ ਹੈ।ਇੰਸਪੈਕਟਰ ਜਨਰਲ ਆਫ ਪੁਲਸ ਕੇ. ਪੀ. ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਮਾਂਡਾ ਥਾਣਾ ਖੇਤਰ ਅਧੀਨ ਪੈਂਦੇ ਆਂਧੀ ਪਿੰਡ ਵਿਚ ਬੁੱਧਵਾਰ ਦੇਰ ਰਾਤ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦਾ ਗਲ ਵੱਢ ਕੇ ਕਤਲ ਕਰ ਦਿੱਤਾ ਗਿਆ।  ਇਹ ਵਾਰਦਾਤ ਉਸ ਸਮੇਂ ਹੋਈ ਜਦੋਂ ਨੰਦਲਾਲ ਅਤੇ ਉਸ ਦੀ ਪਤਨੀ ਘਰ ਦੇ ਬਾਹਰ ਆਪਣੇ ਖੇਤਾਂ ਦੇ ਸਾਹਮਣੇ ਸੁੱਤੇ ਹੋਏ ਸਨ, ਜਦਕਿ ਬੇਟੀ ਵਿਹੜੇ ਵਿਚ ਸੁੱਤੀ ਹੋਈ ਸੀ। ਇਨ੍ਹਾਂ ਤਿੰਨਾਂ ਦੇ ਗਲ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ, ਜਿਸ ਨਾਲ ਇਨ੍ਹਾਂ ਦੀ ਮੌਤ ਹੋਈ।  ਵੀਰਵਾਰ ਸਵੇਰੇ  ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫੋਰੈਂਸਿਕ ਦੀ ਟੀਮ, ਡੌਗ ਸਕਵਾਇਡ ਅਤੇ ਅਪਰਾਧ ਸ਼ਾਖਾ ਦੇ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਸਬੂਤ ਇਕੱਠੇ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਦੇ ਪਿੱਛੇ ਦੀ ਵਜ੍ਹਾ ਘਰੇਲੂ ਕਲੇਸ਼ ਵੀ ਹੋ ਸਕਦਾ ਹੈ। ਸਾਰੇ ਪਹਿਲੂਆਂ ਨਾਲ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।

 

Have something to say? Post your comment

 
 
 
 
 
Subscribe