Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਚੰਡੀਗੜ੍ਹ / ਮੋਹਾਲੀ

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਹਸਪਤਾਲਾਂ 'ਚ ਪਾਰਕਿੰਗ ਦੀ ਸਮੱਸਿਆ ਕਾਰਨ ਮਰੀਜ਼ਾਂ ਨੂੰ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਚੁੱਕਿਆ

March 06, 2024 07:26 PM

ਪੰਜਾਬ ਵਿਧਾਨ ਸਭਾ ‘ਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਐਸ.ਏ.ਐਸ. ਨਗਰ ਦੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਐਸ.ਏ.ਐਸ. ਨਗਰ ਵਿਖੇ ਪੈਂਦੇ ਮਲਟੀਸਪੈਸ਼ਲਿਟੀ ਹਸਪਤਾਲਾਂ 'ਚ ਪਾਰਕਿੰਗ ਦੀ ਸਮੱਸਿਆ ਕਰਕੇ ਬਾਹਰ ਟ੍ਰੈਫਿਕ ਜਾਮ ਲੱਗਣ ਕਾਰਨ ਇਲਾਜ ਲਈ ਆ ਰਹੇ ਮਰੀਜ਼ਾਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਚੁੱਕਿਆ |

ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਐਸ.ਏ.ਐਸ. ਨਗਰ ਵਿਖੇ ਪੈਂਦੇ ਮਲਟੀਸਪੈਸ਼ਲਿਟੀ ਹਸਪਤਾਲ ਜਿਵੇਂ ਕਿ ਮੈਕਸ ਹਸਪਤਾਲ, ਆਈ.ਵੀ.ਵਾਈ. ਹਸਪਤਾਲ, ਫੋਰਟਿਸ ਹਸਪਤਾਲ, ਮਾਇਓ ਹਸਪਤਾਲ, ਗ੍ਰੇਸ਼ਿਅਨ ਹਸਪਤਾਲ ਅਤੇ ਇੰਡਸ ਹਸਪਤਾਲ ਆਦਿ ਦੇ ਬਾਹਰ ਇਨ੍ਹਾਂ ਹਸਪਤਾਲਾਂ ਵਿੱਚ ਆਉਣ ਵਾਲੇ ਲੋਕਾਂ ਵੱਲੋਂ ਆਪਣੀਆਂ ਗੱਡੀਆਂ ਇਨ੍ਹਾਂ ਹਸਪਤਾਲਾਂ ਦੇ ਬਾਹਰ ਸੜਕਾਂ 'ਤੇ ਖੜੀਆਂ ਕਰਨ ਕਾਰਨ ਟ੍ਰੈਫਿਕ ਦੇ ਜਾਮ ਲੱਗ ਜਾਂਦਾ ਹੈ | ਜਿਸਦੇ ਚੱਲਦੇ ਮਰੀਜ਼ਾਂ ਨੂੰ ਲੈ ਕੇ ਆਉਣ ਵਾਲੀਆਂ ਐਬੂਲੈਂਸਾਂ ਦੇ ਟ੍ਰੈਫਿਕ ਜਾਮ ਵਿੱਚ ਫਸਣ ਕਾਰਨ ਮਰੀਜ਼ਾਂ ਨੂੰ ਲੋੜੀਂਦਾ ਇਲਾਜ ਮਿਲਣ ਵਿੱਚ ਦੇਰੀ ਹੋ ਜਾਂਦੀ ਹੈ ਅਤੇ ਉਨ੍ਹਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | 

ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਕਈ ਵਾਰ ਹਸਪਤਾਲਾਂ ਦੇ ਬਾਹਰ ਸੜਕਾਂ 'ਤੇ ਖੜੀਆਂ ਗੱਡੀਆਂ ਕਾਰਨ ਸਕੂਲ ਜਾਣ ਵਾਲੇ ਬੱਚੇ ਵੀ ਟ੍ਰੈਫਿਕ ਜਾਮ 'ਚ ਫਸ ਜਾਂਦੇ ਹਨ | ਬੱਚੇ ਸਮੇਂ ਸਿਰ ਸਕੂਲ ਨਹੀਂ ਪਹੁੰਚ ਪਾਉਂਦੇ ਅਤੇ ਆਪਣੀ ਕਲਾਸਾਂ ਤੋਂ ਵਾਂਝੇ ਰਹਿ ਜਾਂਦੇ ਹਨ | ਇਸ ਨਾਲ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਭਵਿੱਖ 'ਤੇ ਮਾੜਾ ਅਸਰ ਪੈਂਦਾ ਹੈ | 

ਵਿਧਾਇਕ ਸ. ਕੁਲਵੰਤ ਸਿੰਘ ਨੇ ਮਾਣਯੋਗ ਮੰਤਰੀ ਨੂੰ ਸਵਾਲ ਪੁੱਛਿਆ ਕਿ ਕੀ ਉਕਤ ਹਸਪਤਾਲਾਂ ਦੀਆਂ ਬਿਲਡਿੰਗਾਂ ਦਾ ਨਕਸ਼ਾ ਪਾਸ ਕਰਨ ਸਮੇਂ ਗਮਾਡਾ ਵੱਲੋਂ ਗੱਡੀਆਂ ਦੀ ਪਾਰਕਿੰਗ ਲਈ ਕੋਈ ਜਗ੍ਹਾ ਨਿਰਧਾਰਤ ਕੀਤੀ ਗਈ ਸੀ ਜਾਂ ਨਹੀ, ਜੇਕਰ ਪਾਰਕਿੰਗ ਲਈ ਜਗ੍ਹਾ ਦਿੱਤੀ ਗਈ ਹੈ ਤਾਂ ਕੀ ਉਸ ਜਗ੍ਹਾ ਦੀ ਵਰਤੋਂ ਵਾਹਨਾਂ ਦੀ ਪਾਰਕਿੰਗ ਲਈ ਕੀਤੀ ਜਾ ਰਹੀ ਹੈ ? ਉਨ੍ਹਾਂ ਨੇ ਸੰਬੰਧਿਤ ਵਿਭਾਗ ਦੇ ਮਾਣਯੋਗ ਮੰਤਰੀ ਨੂੰ ਵੇਰਵੇ ਸਾਂਝੇ ਕਰਨ ਦੀ ਬੇਨਤੀ ਕੀਤੀ।

 

 

Have something to say? Post your comment

Subscribe