Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਚੰਡੀਗੜ੍ਹ / ਮੋਹਾਲੀ

MLA ਕੁਲਵੰਤ ਸਿੰਘ ਨੇ ਮਾਣਕਪੁਰ ਕਲਰ ਵਿਖੇ ਲਾਇਬਰੇਰੀ ਬਣਨ ਦੀ ਕੀਤੀ ਸ਼ੁਰੂਆਤ

March 08, 2024 07:42 PM

ਟੱਕ ਲਗਾ ਕੇ ਲਾਈਬ੍ਰੇਰੀ ਲਈ ਪਹਿਲਾਂ ਹੀ 10 ਲੱਖ ਰੁਪਏ ਪੰਚਾਇਤ ਦੇ ਅਕਾਊਂਟ ਵਿੱਚ ਕਰਵਾ ਦਿੱਤੇ ਹਨ ਜਮਾਂ : ਕੁਲਵੰਤ ਸਿੰਘ

ਮੋਹਾਲੀ: ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਵੱਲੋਂ ਪਿੰਡ ਮਾਣਕਪੁਰ ਕਲਰ ਵਿਖੇ ਲਾਇਬਰੇਰੀ ਬਣਨ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਹਿੰਦੀ ਹੈ ਉਸਨੂੰ ਜਲਦੀ ਹੀ ਅਮਲੀ ਜਾਮਾ ਵੀ ਪਹਿਨਾਇਆ ਜਾਂਦਾ ਹੈ।

ਇਸ ਲਈ ਇਸ ਲਾਇਬ੍ਰੇਰੀ ਦੇ ਲਈ 10 ਲੱਖ ਰੁਪਏ ਦੀ ਰਕਮ ਪੰਚਾਇਤ ਦੇ ਅਕਾਊਂਟ ਵਿੱਚ ਜਮਾਂ ਵੀ ਕਰਵਾ ਦਿੱਤੀ ਗਈ ਹੈ ਅਤੇ ਇਸ ਲਾਈਬ੍ਰੇਰੀ ਦੇ ਵਿੱਚ ਕਿਤਾਬਾਂ, ਮੈਗਜ਼ੀਨ, ਅਖਬਾਰ ਅਤੇ ਹੋਰ ਪੜ੍ਹਨ ਯੋਗ ਸਮਗਰੀ ਉਪਲਬਧ ਕਰਵਾਈ ਜਾਵੇਗੀ। ਤਾਂ ਕਿ ਨੌਜਵਾਨ ਤਬਕਾ ਨਸ਼ਿਆਂ ਅਤੇ ਗਲਤ ਸੰਗਤ ਵਿੱਚ ਪੈਣ ਦੀ ਬਜਾਏ ਆਪਣੇ ਹੱਥਾਂ ਵਿੱਚ ਕਿਤਾਬ ਫੜ ਕੇ ਆਪਣੇ ਗਿਆਨ ਵਿੱਚ ਵਾਧਾ ਕਰ ਸਕੇ ਅਤੇ ਸੀਨੀਅਰ ਸਿਟੀਜਨ ਆਪਣਾ ਸਮਾਂ ਲਾਇਬਰੇਰੀ ਵਿੱਚ ਸਹਿਜੇ ਹੀ ਬਿਤਾ ਸਕਣ, ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਪਸ਼ਟ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਕੂਲਾਂ ਦੀ ਚਾਰ ਦੀਵਾਰੀ ਬਣਾਏ ਜਾਣ ਦੇ ਲਈ 200 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਇਹਨਾਂ ਸਕੂਲਾਂ ਦੀ ਪਛਾਣ ਵੀ ਕਰ ਲਈ ਗਈ ਹੈ ਅਤੇ ਬਹੁਤੇ ਸਕੂਲਾਂ ਦੀ ਚਾਰ ਦੁਆਰੀਆਂ ਬਣਨੀਆਂ ਸ਼ੁਰੂ ਹੋ ਚੁੱਕੀਆਂ ਹਨ, ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ 40 ਹਜਾਰ ਤੋਂ ਵੀ ਵੱਧ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰ ਦਿੱਤਾ ਜਾ ਚੁੱਕਾ ਹੈ, ਮੋਹਾਲੀ ਹਲਕੇ ਵਿੱਚ ਹੀ 8 ਮੁਹੱਲਾ ਕਲੀਨਿਕ ਖੁੱਲ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਨੇਟੇ ਅਤੇ ਹੋਰ ਵੀ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ। ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਦਵਾਈ ਅਤੇ ਟੈਸਟ ਪੂਰੀ ਤਰ੍ਹਾਂ ਮੁਫਤ ਹੈ। ਅਤੇ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਰੋਜ਼ਾਨਾ ਮਰੀਜ਼ ਆਪਣਾ ਇਲਾਜ ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਕਰਵਾ ਰਹੇ ਹਨ।

ਇਸ ਤੋਂ ਇਲਾਵਾ ਪੰਜਾਬ ਦੇ ਵਿੱਚ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਨਾਂ ਕਿਸੇ ਭੇਦ-ਭਾਵ ਦੇ ਪਹਿਲਾਂ ਹੀ ਜਾਰੀ ਹੈ, ਹਾਲੇ ਸਰਕਾਰ ਬਣਨ ਨੂੰ ਦੋ ਸਾਲ ਦਾ ਸਮਾਂ ਵੀ ਪੂਰਾ ਨਹੀਂ ਹੋਇਆ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਲਗਭਗ ਪੂਰੀਆਂ ਕਰ ਦਿੱਤੀਆਂ ਗਈਆਂ ਹਨ, ਇਸ ਮੌਕੇ ਤੇ ਪਿੰਡ ਮਾਣਕਪੁਰ ਕਲਰ ਵਿਖੇ ਹੋਏ ਸੰਖੇਪ ਪਰੰਤੂ ਪ੍ਰਭਾਵਸ਼ਾਲੀ ਸਮਾਗਮ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ- ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਹਰਪਾਲ ਸਿੰਘ ਚੰਨਾ, ਹਰਮੇਸ਼ ਹਰਮੇਸ਼ ਸਿੰਘ ਕੁੰਭੜਾ, ਮਿੱਠੂ ਸਰਪੰਚ, ਗੱਬਰ ਮੌਲੀ, ਗੱਬਰ ਮੌਲੀ, ਡਾਕਟਰ ਕੁਲਦੀਪ ਸਿੰਘ, ਅਵਤਾਰ ਸਿੰਘ ਝਾਂਮਪੁਰ, ਰਵਿੰਦਰ ਸਿੰਘ- ਬਲਾਕ ਪ੍ਰਧਾਨ, ਮੁਖਤਿਆਰ ਸਿੰਘ -ਬਲਾਕ ਪ੍ਰਧਾਨ, ਜਗਦੀਸ਼ ਸਿੰਘ ਜੱਗੀ, ਟਹਿਲ ਸਿੰਘ, ਰਾਜਵੀਰ ਸਿੰਘ ਪੰਚ, ਗੁਰਤੇਜ ਸਿੰਘ, ਹਾਜ਼ਰ ਹਾਜ਼ਰ ਸਨ

 

Have something to say? Post your comment

Subscribe