Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਖੇਡਾਂ

ਜੇਮਸ ਐਂਡਰਸਨ ਨੇ ਬਣਾਇਆ ਵਿਸ਼ਵ ਰਿਕਾਰਡ, ਟੈਸਟ ਕ੍ਰਿਕਟ 'ਚ 700 ਵਿਕਟਾਂ ਲੈਣ ਵਾਲੇ ਪਹਿਲੇ ਤੇਜ਼ ਗੇਂਦਬਾਜ਼ ਬਣੇ

March 09, 2024 10:25 AM

ਨਵੀਂ ਦਿੱਲੀ : ਇੰਗਲੈਂਡ ਦੇ ਸਭ ਤੋਂ ਤਜਰਬੇਕਾਰ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਭਾਰਤ ਖਿਲਾਫ ਧਰਮਸ਼ਾਲਾ ਟੈਸਟ 'ਚ ਕੁਲਦੀਪ ਯਾਦਵ ਦਾ ਵਿਕਟ ਲੈ ਕੇ ਇਤਿਹਾਸ ਰਚ ਦਿੱਤਾ ਹੈ। ਕੁਲਦੀਪ ਯਾਦਵ ਦੇ ਰੂਪ 'ਚ ਉਨ੍ਹਾਂ ਨੇ ਆਪਣੇ ਟੈਸਟ ਕਰੀਅਰ ਦਾ 700ਵਾਂ ਸ਼ਿਕਾਰ ਬਣਾਇਆ। ਇਸ ਨਾਲ ਐਂਡਰਸਨ ਟੈਸਟ ਕ੍ਰਿਕਟ 'ਚ 700 ਵਿਕਟਾਂ ਦਾ ਅੰਕੜਾ ਛੂਹਣ ਵਾਲਾ ਪਹਿਲਾ ਤੇਜ਼ ਗੇਂਦਬਾਜ਼ ਅਤੇ ਦੁਨੀਆ ਦਾ ਤੀਜਾ ਖਿਡਾਰੀ ਬਣ ਗਿਆ ਹੈ।

ਐਂਡਰਸਨ ਤੋਂ ਪਹਿਲਾਂ ਸ਼੍ਰੀਲੰਕਾ ਅਤੇ ਆਸਟਰੇਲੀਆ ਦੇ ਦਿੱਗਜ ਖਿਡਾਰੀ ਮੁਥੱਈਆ ਮੁਰਲੀਧਰਨ ਅਤੇ ਸ਼ੇਨ ਵਾਰਨ ਟੈਸਟ ਕ੍ਰਿਕਟ ਵਿੱਚ ਕਮਾਲ ਕਰ ਚੁੱਕੇ ਹਨ। ਐਂਡਰਸਨ ਨੂੰ ਇਹ ਉਪਲਬਧੀ ਹਾਸਲ ਕਰਨ ਲਈ 187 ਮੈਚਾਂ ਦੀਆਂ 348 ਪਾਰੀਆਂ ਲੱਗੀਆਂ। ਐਂਡਰਸਨ ਦੇ ਨਾਂ ਟੈਸਟ ਕ੍ਰਿਕਟ 'ਚ ਤੇਜ਼ ਗੇਂਦਬਾਜ਼ ਦੇ ਤੌਰ 'ਤੇ ਸਭ ਤੋਂ ਜ਼ਿਆਦਾ ਗੇਂਦਾਂ ਸੁੱਟਣ ਦਾ ਵਿਸ਼ਵ ਰਿਕਾਰਡ ਵੀ ਹੈ। ਹੁਣ ਤੱਕ ਉਹ ਆਪਣੇ 21 ਸਾਲ ਲੰਬੇ ਟੈਸਟ ਕਰੀਅਰ 'ਚ ਕਰੀਬ 40 ਹਜ਼ਾਰ ਗੇਂਦਾਂ ਸੁੱਟ ਚੁੱਕੇ ਹਨ।
ਜੇਕਰ ਟੈਸਟ ਕ੍ਰਿਕਟ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਗੱਲ ਕਰੀਏ ਤਾਂ ਸ਼੍ਰੀਲੰਕਾ ਦੇ ਮੁਥੱਈਆ ਮੁਰਲੀਧਰਨ 800 ਵਿਕਟਾਂ ਲੈ ਕੇ ਸਭ ਤੋਂ ਉੱਪਰ ਹਨ।ਸ਼ੇਨ ਵਾਰਨ ਇਸ ਸੂਚੀ 'ਚ 708 ਵਿਕਟਾਂ ਨਾਲ ਦੂਜੇ ਸਥਾਨ 'ਤੇ ਹਨ।ਹੁਣ ਜੇਮਸ ਐਂਡਰਸਨ 700 ਵਿਕਟਾਂ ਲੈਣ ਵਾਲੇ ਕਲੱਬ ਵਿੱਚ ਸ਼ਾਮਲ ਹੋਣ ਵਾਲੇ ਤੀਜੇ ਗੇਂਦਬਾਜ਼ ਬਣ ਗਏ ਹਨ।ਹੁਣ ਇਹ ਦੇਖਣਾ ਹੋਵੇਗਾ ਕਿ ਐਂਡਰਸਨ ਇਸ ਸੂਚੀ 'ਚ ਦੂਜੇ ਸਥਾਨ 'ਤੇ ਪਹੁੰਚ ਸਕਦੇ ਹਨ ਜਾਂ ਨਹੀਂ।

 

Have something to say? Post your comment

Subscribe