Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੀਨ

ਕੋਵਿਡ 19 : ਵੁਹਾਨ 'ਚ 36 ਦਿਨਾਂ ਬਾਅਦ ਆਇਆ ਨਵਾਂ ਕੇਸ

May 10, 2020 09:18 PM

ਬੀਜਿੰਗ : ਚੀਨ ਦੇ ਵੁਹਾਨ ਵਿਚ ਇਕ ਮਹੀਨੇ ਤੋਂ ਵੀ ਵੱਧ ਸਮੇਂ ਬਾਅਦ ਕੋਰੋਨਾ ਵਾਇਰਸ ਦਾ ਇਕ ਨਵਾਂ ਕੇਸ ਸਾਹਮਣੇ ਆਇਆ ਹੈ। ਹੁਬੇਈ ਸੂਬੇ ਦੇ ਸਿਹਤ ਕਮਿਸ਼ਨ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਵੁਹਾਨ 'ਚ ਕੋਰੋਨਾ ਵਾਇਰਸ ਦੇ ਕੇਸ ਦੀ ਪੁਸ਼ਟੀ ਹੋਣ ਤੋਂ ਇਲਾਵਾ 17 ਹੋਰਾਂ ਲੋਕਾਂ ਦੀ ਵੀ ਰੀਪੋਰਟਾਂ ਪਾਜ਼ੇਟਿਵ ਆਈਆਂ ਹਨ ਪਰ ਉਨ੍ਹਾਂ ਵਿਚ ਇਸ ਲਾਗ ਦੇ ਕੋਈ ਲੱਛਣ ਨਹੀਂ ਦਿਖਾਈ ਦਿਤੇ। ਰੀਪੋਰਟ ਮੁਤਾਬਕ ਕੋਰੋਨਾ ਨਾਲ ਪੀੜਤ ਵਿਅਕਤੀ 89 ਸਾਲਾਂ ਦਾ ਹੈ ਅਤੇ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਦੇ ਅਨੁਸਾਰ, 4 ਅਪ੍ਰੈਲ ਤੋਂ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਦੀ ਲਾਗ ਦਾ ਇਹ ਪਹਿਲਾ ਕੇਸ ਹੈ। ਚੀਨੀ ਅਧਿਕਾਰੀਆਂ ਨੇ ਅਜੇ ਤਕ ਅਜਿਹੇ ਕੇਸ ਦਰਜ ਨਹੀਂ ਕੀਤੇ ਹਨ ਜਿਨ੍ਹਾਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਦਿਖਾਈ ਦਿੱਤੇ ਹਨ। ਚੀਨ ਵਿਚ ਕੋਰੋਨਾ ਵਾਇਰਸ ਦੇ 14 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ 'ਚੋਂ ਦੋ ਮਾਮਲੇ ਸ਼ੰਘਾਈ ਦੇ ਹਨ। ਚਾਈਨਾ ਸਿਹਤ ਪ੍ਰਸ਼ਾਸਨ ਨੇ ਇਸ ਬਾਰੇ ਜਾਣਕਾਰੀ ਦਿਤੀ। ਨੈਸ਼ਨਲ ਹੈਲਥ ਕਮਿਸ਼ਨ ਦੇ ਅਨੁਸਾਰ, ਜਿਲਿਨ ਪ੍ਰਾਂਤ ਤੋਂ 11 ਅਤੇ ਹੁਬੇਈ ਸੂਬੇ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ।

 

Have something to say? Post your comment

Subscribe