ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਘਰੇਲੂ ਰਸੋਈ ਗੈਸ LPG ਸਿਲੰਡਰ ਦੀਆਂ ਕੀਮਤਾਂ 'ਚ 100 ਰੁਪਏ ਦੀ ਵੱਡੀ ਕਟੌਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸੀਐੱਨਜੀ ਅਤੇ ਪੀਐੱਨਜੀ ਦੀਆਂ ਕੀਮਤਾਂ ਵਿੱਚ ਵੀ ਕਟੌਤੀ ਕੀਤੀ ਗਈ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਘਟਾ ਸਕਦੀ ਹੈ।
ਜਾਣਕਾਰੀ ਅਨੁਸਾਰ ਕੇਂਦਰ ਦੀ ਮੋਦੀ ਸਰਕਾਰ ਆਉਣ ਵਾਲੇ ਦਿਨਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 5-10 ਰੁਪਏ ਦੀ ਕਟੌਤੀ ਕਰ ਸਕਦੀ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਹੌਲੀ ਦੇ ਤਿਉਹਾਰ ਤੋਂ ਪਹਿਲਾਂ ਵੀ ਹੋ ਸਕਦੀ ਹੈ।