Thursday, May 01, 2025
 

ਪੰਜਾਬ

ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲਾਂ ਲਈ ਅਰਜ਼ੀਆਂ ਅੱਜ ਤੋਂ

March 14, 2024 08:28 AM

4 ਅਪ੍ਰੈਲ ਤੱਕ ਆਨਲਾਈਨ ਹੋਣਗੀਆਂ ਅਰਜ਼ੀਆਂ ਦਾਖ਼ਲ
ਪੀਆਈਐਸ ਦੀਆਂ 76 ਅਸਾਮੀਆਂ 'ਤੇ ਵੀ ਭਰਤੀ ਕੀਤੀ ਜਾਵੇਗੀ
ਚੰਡੀਗੜ੍ਹ : ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਦੀਆਂ ਇੱਛਾਵਾਂ ਜਲਦੀ ਹੀ ਪੂਰੀਆਂ ਹੋਣਗੀਆਂ। ਸੂਬੇ ਵਿੱਚ ਅੱਜ ਤੋਂ ਦੋ ਭਰਤੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਇਸ ਤਹਿਤ ਅੱਜ ਤੋਂ 1800 ਪੁਲਿਸ ਕਾਂਸਟੇਬਲ ਅਸਾਮੀਆਂ ਦੀ ਭਰਤੀ ਲਈ ਪੋਰਟਲ ਖੁੱਲ੍ਹੇਗਾ, ਜਿਸ ਲਈ ਤੁਸੀਂ 4 ਅਪ੍ਰੈਲ ਤੱਕ ਅਪਲਾਈ ਕਰ ਸਕੋਗੇ। ਇਸ ਦੇ ਨਾਲ ਹੀ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀਆਈਐਸ) ਲਈ ਕੋਚਾਂ ਸਮੇਤ ਵੱਖ-ਵੱਖ 76 ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ।

ਇਨ੍ਹਾਂ ਅਸਾਮੀਆਂ ਵਿੱਚ ਸਪੋਰਟਸ ਕੋਆਰਡੀਨੇਟਰ 1, ਫਿਜ਼ੀਕਲ ਟ੍ਰੇਨਰ ਐਕਸਪਰਟ ਸੀਨੀਅਰ 2, ਫਿਜ਼ੀਕਲ ਟ੍ਰੇਨਰ 8, ਫਿਜ਼ਿਓਥੈਰੇਪਿਸਟ 3 ਅਤੇ ਜੂਨੀਅਰ ਕੋਚ 62 ਸ਼ਾਮਲ ਹਨ। ਇਸ ਲਈ ਅਰਜ਼ੀ ਦੀ ਪ੍ਰਕਿਰਿਆ 1 ਅਪ੍ਰੈਲ ਤੱਕ ਜਾਰੀ ਰਹੇਗੀ।

ਹੈਲਪ ਡੈਸਕ ਲਈ ਤੁਹਾਨੂੰ 022 61306246 'ਤੇ ਕਾਲ ਕਰਨੀ ਪਵੇਗੀ। ਜਦਕਿ ਆਨਲਾਈਨ ਅਪਲਾਈ ਕਰਨ ਲਈ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ https://www.punjabpolice.gov.in/ 'ਤੇ ਜਾਣਾ ਪਵੇਗਾ।

ਇਸੇ ਤਰ੍ਹਾਂ ਪੰਜਾਬ ਸਪੋਰਟਸ ਇੰਸਟੀਚਿਊਟ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ 1 ਅਪ੍ਰੈਲ ਤੱਕ ਆਨਲਾਈਨ ਜਾਰੀ ਰਹੇਗੀ। ਜਦਕਿ, ਆਨਲਾਈਨ ਅਰਜ਼ੀਆਂ ਦੀ ਹਾਰਡ ਕਾਪੀ ਅਤੇ ਸਵੈ-ਤਸਦੀਕ ਸਰਟੀਫਿਕੇਟ ਦੀਆਂ ਚਾਰ ਕਾਪੀਆਂ ਕੋਰੀਅਰ ਰਾਹੀਂ ਭੇਜਣੀਆਂ ਪੈਣਗੀਆਂ। ਭਰਤੀ ਪ੍ਰਕਿਰਿਆ ਲਈ https://pisrecruitmentpsu.com 'ਤੇ ਅਪਲਾਈ ਕਰਨਾ ਹੋਵੇਗਾ। ਇਹ ਭਰਤੀ ਪ੍ਰਕਿਰਿਆ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ।

 

Readers' Comments

Dineshkumar.nakodar.jalandhar 3/14/2024 3:08:42 PM

Plesehalp

Dineshkumar.nakodar.jalandhar 3/14/2024 3:08:42 PM

Plesehalp

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe