ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮਾਸਕੋ ਦੇ ਕ੍ਰੋਕਸ ਸਿਟੀ ਹਾਲ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਪੀਐਮ ਮੋਦੀ ਨੇ ਰੂਸ ਦੇ ਲੋਕਾਂ ਨਾਲ ਇਕਮੁੱਠਤਾ ਪ੍ਰਗਟਾਈ ਹੈ। ਇਸ ਅੱਤਵਾਦੀ ਹਮਲੇ 'ਚ 60 ਤੋਂ ਵੱਧ ਲੋਕ ਮਾਰੇ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ, ''ਅਸੀਂ ਮਾਸਕੋ 'ਚ ਘਿਨਾਉਣੇ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕਰਦੇ ਹਾਂ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਭਾਰਤ ਇਸ ਦੁੱਖ ਦੀ ਘੜੀ ਵਿੱਚ ਰਸ਼ੀਅਨ ਫੈਡਰੇਸ਼ਨ ਦੀ ਸਰਕਾਰ ਅਤੇ ਲੋਕਾਂ ਨਾਲ ਏਕਤਾ ਵਿੱਚ ਖੜ੍ਹਾ ਹੈ।'' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਰੂਸ ਨਾਲ ਖੜੇ ਹੋਣ ਦਾ ਭਰੋਸਾ ਦਿੱਤਾ ਹੈ।