Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (30 ਮਾਰਚ 2024)💐

March 30, 2024 04:53 AM

 

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਸ਼ਨਿਚਰਵਾਰ ੧੭ ਚੇਤ(ਸੰਮਤ 556ਨਾਨਕਸ਼ਾਹੀ) 30 ਮਾਰਚ 2024 (ਅੰਗ: 673)

 
ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ, ) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
 

Have something to say? Post your comment

 
 
 
 
 
Subscribe