Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (6 ਅਪ੍ਰੈਲ 2024)💐

April 06, 2024 07:24 AM

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਸ਼ਨਿਚਰਵਾਰ ੨੪ ਚੇਤ(ਸੰਮਤ 556ਨਾਨਕਸ਼ਾਹੀ) 6 ਅਪ੍ਰੈਲ 2024 (ਅੰਗ:727 )

ਪੰਜਾਬੀ ਵਿਆਖਿਆ :-

ਅਰਥ :ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

 

Have something to say? Post your comment

 
 
 
 
 
Subscribe