Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਰੇਲਗੱਡੀ ਹੇਠ ਆ ਕੇ ਕੀਤੀ ਵਿਅਕਤੀ ਨੇ ਖ਼ੁਦਕੁਸ਼ੀ

May 14, 2020 09:28 PM

ਜ਼ੀਰਕਪੁਰ : ਅੰਬਾਲਾ ਕਾਲਕਾ ਰੇਲਵੇ ਲਾਈਨ 'ਤੇ ਅੱਜ ਪਿੰਡ ਨਗਲਾ ਨੇੜੇ ਰੇਲ ਗੱਡੀ ਦੀ ਥੱਲੇ ਆ ਕੇ ਪੰਚਕੂਲਾ ਵਸਨੀਕ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 35 ਸਾਲਾ ਦੇ ਰਾਧੇ ਸ਼ਿਆਮ ਵਾਸੀ ਪਿੰਡ ਰੈਲੀ ਕੁੰਡੀ ਪੰਚਕੂਲਾ ਦੇ ਰੂਪ ਵਿੱਚ ਹੋਈ ਹੈ। ਪੁਲੀਸ ਨੂੰ ਮ੍ਰਿਤਕ ਕੋਲੋ ਕੋਈ ਵੀ ਖ਼ੁਦਕੁਸ਼ੀ ਨੋਟ ਬਰਾਮਦ ਨਹੀ ਹੋਇਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਰੇਲਵੇ ਪੁਲੀਸ ਦੇ ਏ.ਐਸ.ਆਈ. ਦੇ ਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਰਾਧਿਕਾ ਨੇ ਦੱਸਿਆ ਕਿ ਉਸਦਾ ਪਤੀ ਅੱਜ ਸਵੇਰ ਆਪਣੇ ਘਰ ਤੋਂ ਕੋਈ ਕੰਮ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਰੇਲਵੇ ਪੁਲੀਸ ਨੇ ਉਸ ਦੇ ਪਤੀ ਦੀ ਮੌਤ ਦੀ ਖ਼ਬਰ ਦਿੱਤੀ। ਰਜਿੰਦਰ ਸਿੰਘ ਨੇ ਦੱਸਿਆ ਕਿ ਚੰਡੀਗੜ• ਤੋਂ ਮਜਦੂਰਾ ਨੂੰ ਬਿਹਾਰ ਲੈ ਕੇ ਜਾ ਰਹੀ ਰੇਲ ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਅੱਜ ਦੁਪਹਿਰ ਤਕਰੀਬਨ ਸਾਢੇ ਬਾਰ•ਾਂ ਵਜੇ ਜਦ ਉਹ ਪਿੰਡ ਨਗਲਾ ਨੇੜੇ ਪਹੁੰਚਿਆ ਤਾਂ ਅਚਾਨਕ ਝਾੜੀਆਂ ਦੇ ਪਿੱਛੇ ਲੁੱਕਿਆ ਹੋਇਆ ਇਕ ਵਿਅਕਤੀ ਨੇ ਰੇਲ ਗੱਡੀ ਦੇ ਅੱਗੇ ਛਾਲ ਮਾਰ ਦਿੱਤੀ। ਹਾਦਸੇ ਵਿੱਚ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਅਨੁਸਾਰ ਉਸਦਾ ਪਤੀ ਬੱਦੀ ਇਕ ਨਿੱਜੀ ਫੈਕਟਰੀ ਵਿੱਚ ਨੌਕਰੀ ਕਰਦਾ ਸੀ ਪਰ ਲੌਕਡਾਊਨ ਦੌਰਾਨ ਦੋ ਮਹੀਨੇ ਤੋਂ ਵਿਹਲਾ ਹੋਣ ਕਾਰਨ ਉਹ ਪ੍ਰੇਸ਼ਾਨ ਸੀ। ਇਸਦੇ ਚਲਦਿਆਂ ਹੀ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਮ੍ਰਿਤਕ ਕੋਲੋਂ ਮਿਲੇ ਮੋਬਾਈਲ ਤੋਂ ਉਸਦੇ ਪਰਿਵਾਰ ਦੀ ਪਛਾਣ ਹੋਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ ਦੋ ਬੱਚੇ ਜਿਨ•ਾਂ ਵਿੱਚ ਬਾਰ•ਾਂ ਸਾਲਾ ਦਾ ਲੜਕਾ ਅਤੇ ਦਸ ਸਾਲਾ ਦੀ ਲੜਕੀ ਛੱਡ ਗਿਆ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਫਿਲਹਾਲ ਧਾਰਾ 174 ਤਹਿਤ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe