Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (17 ਅਪ੍ਰੈਲ 2024)💐

April 17, 2024 06:58 AM

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਬੁੱਧਵਾਰ ੫ ਵੈਸਾਖ(ਸੰਮਤ 556ਨਾਨਕਸ਼ਾਹੀ) 17 ਅਪ੍ਰੈਲ 2024 (ਅੰਗ:817)

ਪੰਜਾਬੀ ਵਿਆਖਿਆ :-

ਅਰਥ: ਰਾਗ ਬਿਲਾਵਲੁ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥ ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ॥ (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥

 

Have something to say? Post your comment

 
 
 
 
 
Subscribe