Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਤਾਲਾਬੰਦੀ ਮਗਰੋਂ ਵੀ ਸਰਕਾਰੀ ਮੁਲਾਜ਼ਮਾਂ ਨੂੰ ਕਰਨਾ ਪਵੇਗਾ ਘਰੋਂ ਕੰਮ

May 14, 2020 11:02 PM

ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ ਨੇੜ ਭਵਿੱਖ ਵਿਚ ਵੱਖ ਵੱਖ ਕੰਮਕਾਜੀ ਘੰਟਿਆਂ ਵਿਚ ਕੰਮ ਕਰਨਾ ਪੈ ਸਕਦਾ ਹੈ ਅਤੇ ਅਜਿਹਾ ਵੀ ਸੰਭਵ ਹੈ ਕਿ ਮੁਲਾਜ਼ਮਾਂ ਦੀ ਮੌਜੂਦਗੀ ਵੀ ਘੱਟ ਰਹੇ, ਜਿਸ ਨੂੰ ਵੇਖਦਿਆਂ ਪਰਸੋਨਲ ਵਿਭਾਗ ਨੇ ਤਾਲਾਬੰਦੀ ਖ਼ਤਮ ਹੋਣ ਮਗਰੋਂ ਮੁਲਾਜ਼ਮਾਂ ਲਈ 'ਘਰੋਂ ਕੰਮ' ਕਰਨ ਦੇ ਸਬੰਧ ਵਿਚ ਖਰੜਾ ਤਿਆਰ ਕੀਤਾ ਹੈ। ਕਿਹਾ ਗਿਆ ਹੈ ਕਿ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਨੀਤੀਗਤ ਰੂਪ ਵਿਚ ਇਕ ਸਾਲ ਵਿਚ 15 ਦਿਨਾਂ ਲਈ ਘਰੋਂ ਕੰਮ ਕਰਨ ਦਾ ਬਦਲ ਦਿਤਾ ਜਾ ਸਕਦਾ ਹੈ। ਕੇਂਦਰ ਸਰਕਾਰ ਦੇ 48.34 ਲੱਖ ਮੁਲਾਜ਼ਮ ਹਨ। ਸਾਰੇ ਵਿਭਾਗਾਂ ਨੂੰ ਭੇਜੀ ਗਈ ਚਿੱਠੀ ਵਿਚ ਕਿਹਾ ਗਿਆ ਹੈ ਕਿ ਕੋਵਿਡ-19 ਮਹਾਮਾਰੀ ਨੇ ਸਮਾਜਕ ਦੂਰੀ ਕਾਇਮ ਰੱਖਣ ਲਈ ਕਈ ਮੰਤਰਾਲਿਆਂ ਲਈ ਘਰ ਤੋਂ ਕੰਮ ਕਰਨਾ ਲਾਜ਼ਮੀ ਕਰ ਦਿਤਾ ਹੈ। ਕਿਹਾ ਗਿਆ ਹੈ, 'ਭਾਰਤ ਸਰਕਾਰ ਦੇ ਕਈ ਮੰਤਰਾਲਿਆਂ, ਵਿਭਾਗਾਂ ਨੇ ਕੌਮੀ ਸੂਚਨਾ ਵਿਗਿਆਨ ਕੇਂਦਰ ਦੀ ਵੀਡੀਉ ਕਾਨਫ਼ਰੰਸ ਅਤੇ ਈ ਦਫ਼ਤਰ ਸਹੂਲਤਾਂ ਦਾ ਲਾਭ ਲੈ ਕੇ ਤਾਲਾਬੰਦੀ ਦੌਰਾਨ ਸਫ਼ਲਤਾ ਨਾਲ ਕੰਮ ਕੀਤਾ ਹੈ। ਇਹ ਭਾਰਤ ਸਰਕਾਰ ਵਿਚ ਅਪਣੀ ਤਰ੍ਹਾਂ ਦਾ ਪਹਿਲਾ ਅਨੁਭਵ ਸੀ।'  ਮੰਤਰਾਲੇ ਨੇ ਕਿਹਾ, 'ਤਾਲਾਬੰਦੀ ਖ਼ਤਮ ਹੋਣ ਮਗਰੋਂ ਅਤੇ ਘਰ ਵਿਚ ਬੈਠ ਕੇ ਹੀ ਸਰਕਾਰੀ ਫ਼ਾਈਲਾਂ ਤੇ ਸੂਚਨਾਵਾਂ ਨੂੰ ਹਾਸਲ ਕਰਦਿਆਂ ਸੂਚਨਾ ਦੀ ਸੁਰੱਖਿਆ ਯਕੀਨੀ ਕਰ ਕੇ ਘਰੋਂ ਕੰਮ ਕਰਨ ਲਈ ਵਿਆਪਕਾ ਖਾਕਾ ਅਹਿਮ ਹੈ।' ਮੁਲਾਜ਼ਮਾਂ ਨੂੰ ਲੈਪਟਾਪ ਜਾਂ ਡੈਸਕਟਾਪ ਜਿਹਾ ਸਾਜ਼ੋ-ਸਮਾਨ ਦਿਤਾ ਜਾਵੇਗਾ। ਘਰੋਂ ਕੰਮ ਕਰਦਿਆਂ ਇੰਟਰਨੈਟ ਦੀ ਵਰਤੋਂ ਲਈ ਬਿੱਲ ਵੀ ਦਿਤਾ ਜਾ ਸਕਦਾ ਹੈ। ਜੇ ਲੋੜ ਪਈ ਤਾਂ ਵਖਰੇ ਦਿਸ਼ਾ-ਨਿਰਦੇਸ਼ ਦਿਤੇ ਜਾ ਸਕਦੇ ਹਨ। ਇਸ ਵੇਲੇ ਲਗਭਗ 75 ਮੰਤਰਾਲੇ-ਵਿਭਾਗ ਈ ਦਫ਼ਤਰ ਮੰਚ ਦੀ ਵਰਤੋਂ ਕਰ ਰਹੇ ਹਨ ਜਿਨ੍ਹਾਂ ਵਿਚੋਂ 57 ਨੇ ਅਪਣੇ ਕੰਮ ਦਾ 80 ਫ਼ੀ ਸਦੀ ਤੋਂ ਜ਼ਿਆਦਾ ਟੀਚਾ ਹਾਸਲ ਕਰ ਲਿਆ ਹੈ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe