Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (20 ਅਪ੍ਰੈਲ 2024)💐

April 20, 2024 06:36 AM

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥

ਸ਼ਨਿਚਰਵਾਰ ੮ ਵੈਸਾਖ(ਸੰਮਤ 556ਨਾਨਕਸ਼ਾਹੀ) 20 ਅਪ੍ਰੈਲ 2024 (ਅੰਗ:651)

ਪੰਜਾਬੀ ਵਿਆਖਿਆ :-

ਅਰਥ : ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮੱਤ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਹੇ ਨਾਨਕ! ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ॥੨॥

 

Have something to say? Post your comment

 
 
 
 
 
Subscribe