Sunday, September 06, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਵਿਆਹ ਵਿੱਚ ਪਟਾਕੇ ਚਲਾਉਣ ਕਾਰਨ ਘਰ ਨੂੰ ਲੱਗੀ ਅੱਗ

April 26, 2024 01:40 PM

ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਵੀਰਵਾਰ ਦੇਰ ਰਾਤ ਇੱਕ ਘਰ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਸ਼ਾਮਲ ਹਨ।ਪੁਲਿਸ ਅਨੁਸਾਰ ਅੰਟੋਰ ਪਿੰਡ ਵਿੱਚ ਦੇਰ ਰਾਤ ਇੱਕ ਵਿਆਹ ਸਮਾਗਮ ਵਿੱਚ ਆਤਿਸ਼ਬਾਜ਼ੀ ਚਲਾਈ ਜਾ ਰਹੀ ਸੀ। ਦੱਸਿਆ ਜਾਂਦਾ ਹੈ ਕਿ ਇਸ ਆਤਿਸ਼ਬਾਜ਼ੀ ਦੀ ਚੰਗਿਆੜੀ ਕਾਰਨ ਘਰ ਨੂੰ ਅੱਗ ਲੱਗ ਗਈ।

ਇਸ ਦੌਰਾਨ ਘਰ 'ਚ ਰੱਖੇ ਰਸੋਈ ਗੈਸ ਸਿਲੰਡਰ 'ਚ ਧਮਾਕਾ ਹੋ ਗਿਆ ਅਤੇ ਕੁਝ ਹੀ ਸਮੇਂ 'ਚ ਅੱਗ ਪੂਰੇ ਘਰ 'ਚ ਫੈਲ ਗਈ। ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ। ਬਹੇਰਾ ਥਾਣਾ ਇੰਚਾਰਜ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮਰਨ ਵਾਲਿਆਂ 'ਚ ਸੁਨੀਲ ਕੁਮਾਰ, ਲਾਲੀ ਦੇਵੀ ਅਤੇ ਕੰਚਨ ਦੇਵੀ ਸਮੇਤ ਤਿੰਨ ਨਾਬਾਲਗ ਬੱਚੇ ਸ਼ਾਮਲ ਹਨ।ਲਾਸ਼ਾਂ ਨੂੰ ਪੋਸਟਮਾਰਟਮ ਲਈ  ਹਸਪਤਾਲ਼ ਭੇਜ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

 

Have something to say? Post your comment

 
 
 
 
 
Subscribe