Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਰਾਸ਼ਟਰੀ

ਪੰਜਾਬ ਦੇ IPS ਜੋੜੇ ਦੀ ਇਕਲੌਤੀ 4 ਸਾਲਾ ਬੱਚੀ ਦੀ ਮੌਤ

May 01, 2024 07:32 AM

ਗਲੇ 'ਚ ਖਾਣਾ ਫਸਣ ਕਾਰਨ ਦਮ ਘੁੱਟਿਆ
ਮ੍ਰਿਤਕ ਬੱਚੀ ਦਾ ਨਾਂ ਨਾਇਰਾ ਸੀ
ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ SSP ਹੈ
ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ SSP ਹਨ
ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੇ ਦੁੱਖ ਪ੍ਰਗਟਾਇਆ
ਚੰਡੀਗੜ੍ਹ : ਪੰਜਾਬ ਵਿੱਚ ਤਾਇਨਾਤ ਇੱਕ ਆਈਪੀਐਸ ਜੋੜੇ ਦੀ 4 ਸਾਲਾ ਇਕਲੌਤੀ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਲੜਕੀ ਦੇ ਗਲੇ ਵਿੱਚ ਖਾਣਾ ਫਸਿਆ ਹੋਇਆ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ ਐੱਸ.ਐੱਸ.ਪੀ. ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ ਐਸਐਸਪੀ ਹਨ।

ਆਈਪੀਐਸ ਜੋੜੇ ਦੇ ਪਰਿਵਾਰ ਦੇ ਨੇੜਲੇ ਲੋਕਾਂ ਮੁਤਾਬਕ ਖਾਣਾ ਖਾਂਦੇ ਸਮੇਂ ਨਾਇਰਾ ਦੀ ਫੂਡ ਪਾਈਪ ਅਤੇ ਵਿੰਡ ਪਾਈਪ ਵਿੱਚ ਖਾਣਾ ਫਸ ਗਿਆ। ਜਿਸ ਕਾਰਨ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ। ਉਸ ਦੀ ਹਾਲਤ ਨੂੰ ਦੇਖਦੇ ਹੋਏ ਪਰਿਵਾਰਕ ਮੈਂਬਰ ਉਸ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੋਹਾਲੀ 'ਚ ਰਹਿੰਦਾ ਹੈ ਪਰਿਵਾਰ
IPS ਜੋੜਾ ਮੋਹਾਲੀ 'ਚ ਰਹਿੰਦਾ ਹੈ। ਲੜਕੀ ਨਾਇਰਾ ਦਾ ਅੰਤਿਮ ਸੰਸਕਾਰ ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ ਹੈ। ਸੰਸਕਾਰ ਸਮੇਂ ਡੀਜੀਪੀ ਗੌਰਵ ਯਾਦਵ, ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਲੁਧਿਆਣਾ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਨਾਲ ਐਸਐਸਪੀ ਮੁਹਾਲੀ ਡਾਕਟਰ ਸੰਦੀਪ ਗਰਗ ਅਤੇ ਡੀਸੀ ਮੁਹਾਲੀ ਆਸ਼ਿਕਾ ਜੈਨ ਅਤੇ ਹੋਰ ਕਈ ਅਧਿਕਾਰੀ ਮੌਜੂਦ ਸਨ।

ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਸਮੇਤ ਕਈ ਹੋਰ ਰਾਜਨੇਤਾਵਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਈਪੀਐਸ ਜੋੜੇ ਦੀ ਧੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਆਈਪੀਐਸ ਜੋੜੇ ਨੂੰ ਫੋਨ ਕਰਕੇ ਦੁੱਖ ਪ੍ਰਗਟ ਕੀਤਾ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀ

ਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ

Weather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀ

ਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾ

ਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹ

ਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਮੋਦੀ ਦੀ ਅਗਵਾਈ 'ਚ ਭਾਰਤ ਨੂੰ ਕੋਈ ਨਹੀਂ ਤੋੜ ਸਕਦਾ -ਸ਼ਾਹ

ਭਾਜਪਾ ਵਾਲੇ ਵੀ 140 ਸੀਟਾਂ ਦੀ ਤਾਂਘ ਰੱਖਣਗੇ- ਯਾਦਵ

ਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ 20 ਲੱਖ ਕਰੋੜ ਰੁਪਏ ਦਾ ਅਨਾਜ ਖਰੀਦਿਆ: ਮੋਦੀ

 
 
 
 
Subscribe