Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਸਿਹਤ ਸੰਭਾਲ

ਕੀ ਤੁਹਾਨੂੰ ਪਤਾ ਹੈ ਕਿ ਸੋਇਆ ਮਿਲਕ ਸਾਡੀ ਸਿਹਤ ਲਈ ਕਿੰਨਾ ਲਾਹੇਵੰਦ ਹੈ

May 01, 2024 08:29 PM

ਸੋਇਆ ਦੀ ਵਰਤੋਂ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚਾਅ ਕਰ ਸਕਦੇ ਹੋ। ਇਸ ਵਿੱਚ ਪ੍ਰੋਟੀਨ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ ਪਰ ਕੈਲੋਰੀ ਘੱਟ ਮਾਤਰਾ ਵਿੱਚ ਹੁੰਦੀ ਹੈ। ਜਾਣੋ ਸੋਇਆ ਮਿਲਕ ਦੇ ਫਾਇਦੇ :-

ਭਾਰ ਘਟਾਉਣ ਵਿੱਚ ਮਦਦ ਕਰੇ : ਜੇਕਰ ਤੁਹਾਡਾ ਭਾਰ ਵਧ ਗਿਆ ਹੈ ਤਾਂ ਸੋਇਆ ਮਿਲਕ ਨੂੰ ਆਪਣੀ ਡਾਈਟ 'ਚ ਸ਼ਾਮਲ ਕਰੋ। ਇਸ 'ਚ ਕੈਲਸ਼ੀਅਮ, ਫੈਟੀ ਐਸਿਡ, ਇਨੋਸਿਟੋਲ ਵਰਗੇ ਤੱਤ ਜ਼ਿਆਦਾ ਮਾਤਰਾ 'ਚ ਪਾਏ ਜਾਂਦੇ ਹਨ ਜੋ ਭਾਰ ਘੱਟ ਕਰਨ 'ਚ ਮਦਦ ਕਰਦੇ ਹਨ।

ਹੱਡੀਆਂ ਦੀ ਮਜ਼ਬੂਤੀ : ਸੋਇਆ ਵਿੱਚ ਪਾਇਆ ਜਾਣ ਵਾਲਾ ਆਇਸੋਫਲਾਵੋਨ ਹੱਡੀਆਂ ਨੂੰ ਕਮਜ਼ੋਰ ਹੋਣ ਤੋਂ ਰੋਕਦਾ ਹੈ। ਜੇਕਰ ਤੁਹਾਡੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਮੇਂ-ਸਮੇਂ 'ਤੇ ਜੋੜਾਂ ਵਿੱਚ ਦਰਦ ਰਹਿੰਦਾ ਹੈ ਤਾਂ ਸੋਇਆ ਦੁੱਧ ਦੀ ਵਰਤੋਂ ਕਰੋ ਇਸ ਨਾਲ ਤੁਹਾਨੂੰ ਰਾਹਤ ਮਿਲੇਗੀ।

ਆਇਰਨ ਦੀ ਕਮੀ ਪੂਰੀ ਕਰੇ: ਸੋਇਆ ਦੁੱਧ ਫੈਟੀ ਐਸਿਡ, ਪ੍ਰੋਟੀਨ, ਫਾਈਬਰ, ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਹ ਸਾਰੇ ਪੋਸ਼ਕ ਤੱਤ ਖੂਨ ਵਿੱਚ ਆਇਰਨ ਦੀ ਕਮੀ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦੇ ਹਨ।

ਕੋਲੈਸਟ੍ਰੋਲ ਘਟਾਏ : ਸੋਇਆ ਦੁੱਧ ਵਿੱਚ ਆਈਸੋਫਲਾਵੋਨਸ ਨਾਮਕ ਤੱਤ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ 'ਚ ਹਾਈਪੋਕੋਲੇਸਟ੍ਰੋਲੇਮਿਕ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਹ ਦੋਵੇਂ ਗੁਣ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਲਾਭਦਾਇਕ ਹੋ ਸਕਦੇ ਹਨ ।

 

 

 

Have something to say? Post your comment

Subscribe