Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ ( 2 ਮਈ 2024)💐

May 02, 2024 06:25 AM

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥

ਵੀਰਵਾਰ ੨੦  ਵੈਸਾਖ(ਸੰਮਤ 556ਨਾਨਕਸ਼ਾਹੀ) 2 ਮਈ 2024 (ਅੰਗ:607)

ਪੰਜਾਬੀ ਵਿਆਖਿਆ :- 

  ਅਰਥ : ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ॥ ਰਹਾਉ॥ ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥

 

Have something to say? Post your comment

 
 
 
 
 
Subscribe