Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਕਾਰੋਬਾਰ

ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਨਾ ਦੇਣ ਵਾਲੀਆਂ ਲਘੂ ਸਨਅਤਾਂ ਵਿਰੁਧ ਹਾਲੇ ਕਾਰਵਾਈ ਨਹੀਂ : ਅਦਾਲਤ

May 16, 2020 10:19 AM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਕਾਰਨ ਦੇਸ਼ ਵਿਚ ਲਾਗੂ ਤਾਲਾਬੰਦੀ (lockdown) ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ ਵਿਚ ਅਸਮਰੱਥ ਕੰਪਨੀਆਂ ਅਤੇ ਮਾਲਕਾਂ ਵਿਰੁਧ ਅਗਲੇ ਹਫ਼ਤੇ ਤਕ ਸਜ਼ਾ ਵਾਲੀ ਕੋਈ ਕਾਰਵਾਈ ਨਾ ਕੀਤੀ ਜਾਵੇ। ਸਿਖਰਲੀ ਅਦਾਲਤ ਨੇ ਕਿਹਾ ਕਿ ਅਜਿਹੀਆਂ ਛੋਟੀਆਂ-ਮੋਟੀਆਂ ਕੰਪਨੀਆਂ ਹੋ ਸਕਦੀਆਂ ਹਨ ਜਿਨ੍ਹਾਂ ਦੀ ਆਮਦਨ ਨਾ ਹੋਵੇ ਅਤੇ ਉਹ ਪੂਰੀ ਤਨਖ਼ਾਹ ਦੇਣ ਦੇ ਸਮਰੱਥ ਨਾ ਹੋਣ। ਜੱਜ ਐਲ ਨਾਗੇਸ਼ਵਰ ਰਾਉ, ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਬੀ ਆਰ ਗਵਈ ਦੇ ਬੈਂਚ ਨੇ ਵੀਡੀਉ ਕਾਨਫ਼ਰੰਸ (Video conference) ਰਾਹੀਂ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਗ੍ਰਹਿ ਮੰਤਰਾਲੇ ਦੇ 29 ਮਾਰਚ ਦੇ ਸਰਕੂਲਰ ਵਿਚ ਵੱਡਾ ਸਵਾਲ ਵੀ ਜੁੜਿਆ ਹੈ ਜਿਸ ਦਾ ਜਵਾਬ ਦੇਣਾ ਜ਼ਰੂਰੀ ਹੈ।  ਗ੍ਰਹਿ ਮੰਤਰਾਲੇ ਨੇ ਕੰਪਨੀਆਂ ਨੂੰ ਨਿਰਦੇਸ਼ ਦਿਤਾ ਸੀ ਕਿ ਉਹ ਅਪਣੇ ਮੁਲਾਜ਼ਮਾਂ (Home Ministry) ਨੂੰ ਪੂਰੀ ਤਨਖ਼ਾਹ ਦੇਵੇ। ਸਿਖਰਲੀ ਅਦਾਲਤ ਨੇ ਹੈਂਡ ਟੂਲਜ਼ ਮੈਨਯੂਫ਼ੈਕਚਰਜ਼ ਐਸੋਸੀਏਸ਼ਨ (Tools Manufactures Association) ਦੀ ਪਟੀਸ਼ਨ 'ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ। ਇਸ ਐਸੋਸੀਏਸ਼ਨ ਨੇ ਤਾਲਾਬੰਦੀ ਦੌਰਾਨ ਨਿਜੀ ਅਦਾਰਿਆਂ ਨੂੰ ਅਪਣੇ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦਾ ਭੁਗਤਾਨ ਕਰਨ ਦੇ ਹੁਕਮ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਹੈ। ਕੇਂਦਰ ਦੇ ਵਕੀਲ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ (Solicitor General Tushar Mehta) ਨੇ ਕਿਹਾ ਕਿ ਇਸ ਮੁੱਦੇ 'ਤੇ ਉਨ੍ਹਾਂ ਚਰਚਾ ਕੀਤੀ ਹੈ ਅਤੇ ਉਹ ਤਫ਼ਸੀਲ ਵਿਚ ਜਵਾਬ ਦਾਖ਼ਲ ਕਰਨਗੇ। ਬੈਂਚ ਨੇ ਕਿਹਾ ਕਿ ਅਜਿਹੀਆਂ ਛੋਟੀਆਂ ਕੰਪਨੀਆਂ ਹੋ ਸਕਦੀਆਂ ਹਨ ਜਿਹੜੀਆਂ ਤਾਲਾਬੰਦੀ ਤੋਂ ਪ੍ਰਭਾਵਤ ਹੋਈਆਂ ਹੋਣ ਕਿਉਂਕਿ ਉਹ 15-20 ਦਿਨ ਤਕ ਹੀ ਬੋਝ ਸਹਿ ਸਕਣ ਦੀ ਹਾਲਤ ਵਿਚ ਹੋ ਸਕਦੀਆਂ ਹਨ ਅਤੇ ਜੇ ਉਨ੍ਹਾਂ ਦੀ ਆਮਦਨ ਨਹੀਂ ਹੋਵੇਗੀ ਤਾਂ ਉਹ ਅਪਣੇ ਮੁਲਾਜ਼ਮਾਂ ਨੂੰ ਤਨਖ਼ਾਹ ਕਿਥੋਂ ਦੇਣਗੀਆਂ?   ਐਸੋਸੀਏਸ਼ਨ ਦੇ ਵਕੀਲ ਜਮਸ਼ੇਦ ਕਾਮਾ ਨੇ ਕਿਹਾ ਕਿ ਇਨ੍ਹਾਂ ਕੰਪਨੀਆਂ ਕੋਲ ਕੰਮ ਨਹੀਂ ਹੈ ਕਿਉਂਕਿ ਉਨ੍ਹਾਂ ਕੋਲ ਮਾਲ ਬਣਾਉਣ ਦੇ ਆਰਡਰ ਨਹੀਂ ਪਰ ਸਰਕਾਰੀ ਸਰਕੂਲਰ ਕਾਰਨ ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਵਿਚ ਸਰਕਾਰ ਅਜਿਹੀਆਂ ਕੰਪਨੀਆਂ ਦੀ ਮਦਦ ਕਰੇ। ਬੈਂਚ ਨੇ ਕਿਹਾ ਕਿ ਅਜਿਹੀਆਂ ਕੰਪਨੀਆਂ ਵਿਰੁਧ ਅਗਲੇ ਹਫ਼ਤੇ ਤਕ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। 

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe