Saturday, May 18, 2024
 
BREAKING NEWS
'ਆਪ' ਨੇ ਕੇਜਰੀਵਾਲ ਵਿਰੁੱਧ ਤਾਜ਼ਾ ਚਾਰਜਸ਼ੀਟ 'ਤੇ ਈਡੀ ਦੀ ਨਿੰਦਾ ਕੀਤੀ: 'ਭਾਜਪਾ ਦਾ ਸਿਆਸੀ ਵਿੰਗ ED'ਲਾਪਤਾ ਅਦਾਕਾਰ ਗੁਰਚਰਨ ਸਿੰਘ ਇਕ ਮਹੀਨੇ ਬਾਅਦ ਘਰ ਪਰਤੇਹਰਿਆਣਾ: ਨੂਹ 'ਚ ਕੁੰਡਲੀ ਮਾਨੇਸਰ-ਪਲਵਲ ਐਕਸਪ੍ਰੈਸ ਵੇਅ 'ਤੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਲੱਗੀ ਅੱਗ, 8 ਦੀ ਮੌਤਕੇਜਰੀਵਾਲ ਨੂੰ ਰਾਹਤ ਪਰ ਹੇਮੰਤ ਸੋਰੇਨ ਦੀ ਜ਼ਮਾਨਤ ਫਸੀPM ਮੋਦੀ, ਰਾਹੁਲ ਗਾਂਧੀ ਅੱਜ ਰਾਜਧਾਨੀ ਵਿੱਚ ਪਹਿਲੀ ਚੋਣ ਰੈਲੀ ਕਰਨਗੇਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (18 ਮਈ 2024) 💐ਮੈਂ ਆਪਣੀ ਮਾਂ ਦੇ ਕਹੇ ਹਰ ਸ਼ਬਦ ਦਾ ਸਨਮਾਨ ਕਰਾਂਗਾ: ਰਾਹੁਲਉੱਤਰ ਪੂਰਬੀ ਦਿੱਲੀ ਤੋਂ ਕਾਂਗਰਸ ਉਮੀਦਵਾਰ ਕਨ੍ਹਈਆ ਕੁਮਾਰ 'ਤੇ ਹਮਲਾ, Videoਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਈਡੀ ਨੇ ਚਾਰਜਸ਼ੀਟ ਕੀਤੀ ਦਾਖ਼ਲ ਵਿਅਕਤੀ ਨੇ ਆਪਣੇ ਬੇਟੇ, ਨੂੰਹ ਅਤੇ ਪੋਤੇ ਨੂੰ ਜ਼ਿੰਦਾ ਸਾੜਨ ਦੀ ਕੀਤੀ ਕੋਸ਼ਿਸ਼

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ ( 4 ਮਈ 2024)💐

May 04, 2024 06:41 AM

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥

ਸ਼ਨਿਚਰਵਾਰ ੨੨ ਵੈਸਾਖ(ਸੰਮਤ 556ਨਾਨਕਸ਼ਾਹੀ) 4 ਮਈ 2024 (ਅੰਗ:737)

ਪੰਜਾਬੀ ਵਿਆਖਿਆ :- 

ਧਨੁ = ਧਨੁ {धन्य} ਭਾਗਾਂ ਵਾਲੀ, ਸਲਾਹੁਣ-ਯੋਗ। ਸੋਹਾਗਨਿ = {सौभागिनी} ਸੁਹਾਗ-ਭਾਗ ਵਾਲੀ। ਪਛਾਨੈ = ਸਾਂਝ ਪਾਂਦੀ ਹੈ। ਮਾਨੈ = ਮੰਨਦੀ ਹੈ। ਪ੍ਰਿਅ ਸਿਉ = ਪਿਆਰੇ ਨਾਲ। ਰਾਤੀ = ਮਗਨ, ਰੰਗੀ ਹੋਈ। ਰਲੀਆ = ਆਤਮਕ ਆਨੰਦ। ਮਾਨੈ = ਮਾਣਦੀ ਹੈ ॥੧॥ ਸਖੀਏ = ਹੇ ਸਹੇਲੀ! ਅਰਪਿ = ਭੇਟਾ ਕਰ ਦੇ। ਤਜਿ = ਤਿਆਗ ਕੇ। ਲਾਜ ਲੋਕਾਨੀ = ਲੋਕ ਦੀ ਲਾਜ, ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ॥੧॥ ਕਉ = ਨੂੰ। ਪ੍ਰਭ ਭਾਵੈ = ਪ੍ਰਭੂ ਨੂੰ ਚੰਗਾ ਲੱਗੇ। ਸਾ = ਉਹ {ਇਸਤ੍ਰੀ ਲਿੰਗ}। ਅੰਕਿ = ਗੋਦ ਵਿਚ ॥੨॥

 ਅਰਥ : ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ bਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥

 

 

Have something to say? Post your comment

 
 
 
 
 
Subscribe