Maharashtra:ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ,  ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ,  ਪਾਰਟੀ ਆਗੂ ਰਾਹੁਲ ਗਾਂਧੀ,  ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ,  ਪਾਰਟੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਕਈ ਨਾਂ ਸ਼ਾਮਲ ਹਨ।