ਨੂਹ : ਹਰਿਆਣਾ ਦੇ ਨੂਹ ਨੇੜੇ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਟੂਰਿਸਟ ਬੱਸ ਨੂੰ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਰਾਤ 2 ਵਜੇ ਦੇ ਕਰੀਬ ਵਾਪਰੀ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਬੱਸ ਵਿੱਚ 60 ਤੋਂ ਵੱਧ ਲੋਕ ਸਵਾਰ ਸਨ
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ 60 ਤੋਂ ਵੱਧ ਲੋਕ ਸਵਾਰ ਸਨ। ਜ਼ਖਮੀਆਂ ਦਾ ਇਲਾਜ ਜਾਰੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਖ਼ਬਰ ਲਿਖੇ ਜਾਣ ਤੱਕ ਬੱਸ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਨੂਹ ਦੇ ਵਿਧਾਇਕ ਆਫਤਾਬ ਅਹਿਮਦ ਨੇ ਕਿਹਾ, 'ਇਹ ਬਹੁਤ ਹੀ ਦਰਦਨਾਕ, ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਸ਼ਰਧਾਲੂ ਵਰਿੰਦਾਵਨ ਤੋਂ ਪਰਤ ਰਹੇ ਸਨ। ਬੱਸ ਨੂੰ ਅੱਗ ਲੱਗ ਗਈ ਅਤੇ ਬਜ਼ੁਰਗ, ਔਰਤਾਂ ਅਤੇ ਬੱਚਿਆਂ ਸਮੇਤ ਕਈ ਲੋਕ ਜ਼ਖਮੀ ਹੋ ਗਏ।