ਅੰਬਾਲਾ 'ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ 'ਤੇ ਅੱਜ ਤੜਕੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਹ ਸਾਰੇ ਲੋਕ ਮਿੰਨੀ ਬੱਸ ਰਾਹੀਂ ਮਾਤਾ ਵੈਸ਼ਨੋ ਦੇਵੀ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਮਿੰਨੀ ਬੱਸ ਚਕਨਾਚੂਰ ਹੋ ਗਈ।