Thursday, September 18, 2025
 
BREAKING NEWS
ਦਿਮਾਗ਼ ਖਾਣ ਵਾਲੇ ਅਮੀਬਾ ਨੇ ਕੇਰਲ ਵਿੱਚ ਤਬਾਹੀ ਮਚਾ ਦਿੱਤੀ, ਹੁਣ ਤੱਕ 19 ਲੋਕਾਂ ਦੀ ਮੌਤ; ਇਹ ਦੁਰਲੱਭ ਬਿਮਾਰੀ ਕੀ ਹੈ?ਪੰਜਾਬ ਦੇ ਮੌਸਮ ਦਾ ਹਾਲ ਜਾਣੋਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਸਤੰਬਰ 2025)ਦਿਸ਼ਾ ਪਟਨੀ ਦੇ ਘਰ ਗੋਲੀਬਾਰੀ ਦੇ ਦੋਸ਼ੀ ਗਾਜ਼ੀਆਬਾਦ ਵਿੱਚ ਮੁਕਾਬਲੇ ਵਿੱਚ ਮਾਰੇ ਗਏਜਯਾ ਸ਼ੈੱਟੀ ਕਤਲ ਕੇਸ: ਸੁਪਰੀਮ ਕੋਰਟ ਨੇ ਗੈਂਗਸਟਰ ਛੋਟਾ ਰਾਜਨ ਦੀ ਜ਼ਮਾਨਤ ਰੱਦ ਕੀਤੀਹਿਮਾਚਲ ਅਤੇ ਉੱਤਰਾਖੰਡ ਵਿੱਚ ਮੀਂਹ ਦਾ ਕਹਿਰ, ਉੱਤਰ ਪ੍ਰਦੇਸ਼ ਵਿੱਚ ਓਰੇਂਜ ਅਲਰਟ ਜਾਰੀBMW ਹਾਦਸਾ: ਨਵਜੋਤ ਨੂੰ 22 ਕਿਲੋਮੀਟਰ ਦੂਰ ਹਸਪਤਾਲ ਲਿਜਾਣ ਦਾ ਖੁਲਾਸਾ, ਨਿੱਜੀ ਰਿਸ਼ਤਾ ਆਇਆ ਸਾਹਮਣੇਈਥਾਨੌਲ ਮਿਸ਼ਰਤ ਪੈਟਰੋਲ 'ਤੇ ਮੋਦੀ ਸਰਕਾਰ ਦਾ ਸਪੱਸ਼ਟੀਕਰਨ: ਕੀ ਇੰਜਣ ਖਰਾਬ ਹੋ ਰਹੇ ਹਨ?ਕੈਨੇਡਾ ਵਿੱਚ ਖਾਲਿਸਤਾਨੀਆਂ ਵੱਲੋਂ ਭਾਰਤੀ ਕੌਂਸਲੇਟ 'ਤੇ ਕਬਜ਼ੇ ਦੀ ਧਮਕੀ, ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅਪਿੰਡ ਕਿਲਾ ਰਾਏਪੁਰ ਵਿੱਚ ਅਮਰੀਕੀ ਔਰਤ ਦਾ ਕਤਲ

ਸਿੱਖ ਇਤਿਹਾਸ

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (19-05-2020)

May 19, 2020 07:37 AM

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ 1
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥1॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥1॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥2॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥3॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥4॥2॥

ਮੰਗਲਵਾਰ, 6 ਜੇਠ (ਸੰਮਤ 552 ਨਾਨਕਸ਼ਾਹੀ) 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ 1
ੴ ਸਤਿਗੁਰ ਪ੍ਰਸਾਦਿ ॥
ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।1। ਹੇ ਭਾਈ! ਤੰੂ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੰੂ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।2। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।3। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੰੂ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੰੂ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।4।2। ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

 

Have something to say? Post your comment

 
 
 
 
 
Subscribe